08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਤਲੁਜ ਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਦੀ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ

ਅਜੀਤ ਡੈਸਕ 15-02-2026

ਚੰਡੀਗੜ੍ਹ, 14 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਬੈਂਸ ਨੇ ਕਿਹਾ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ। ਉੁਨ੍ਹਾਂ ਕਿਹਾ ਕਿ 52 ਕਰੋੜ ਰੁਪਏ ਦੇ ਕੰਮਾਂ ਲਈ ਪਹਿਲਾਂ ਹੀ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੀ ਉਸਾਰੀ ਵਿਚ ਪੰਦ੍ਹਰਵਾੜੇ ਦੇ ਅੰਦਰ-ਅੰਦਰ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ 30 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਪ੍ਰੋਜੈਕਟ ਵਿਚਾਰ ਅਧੀਨ ਹਨ।

ਪਿਛਲੀ ਖ਼ਬਰ ਮੈਂ ਜੱਜ ਦਾ ਬਾਪ ਹਾਂ ਅਗਲੀ ਖ਼ਬਰ ਕਿੱਸੇ ਨਾਰਾਜ਼ਗੀ ਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।