ਚੰਡੀਗੜ੍ਹ, 14 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਸੰਬੰਧੀ ਕੇਂਦਰ ਸਰਕਾਰ ਤੋਂ ਪੂਰੀ ਪਾਰਦਰਸ਼ਤਾ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਸ ਦੇ ਕਿਸਾਨਾਂ 'ਤੇ ਪੈਣ ਵਾਲੇ ਅਸਰ ਬਾਰੇ ਸੱਚਾਈ ਲੋਕਾਂ ਸਾਹਮਣੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮਝੌਤੇ ਤਹਿਤ ਖੇਤੀਬਾੜੀ ਉਤਪਾਦਾਂ 'ਤੇ ਦਰਾਮਦ ਟੈਕਸ ਘਟਾਏ ਜਾਂ ਖ਼ਤਮ ਕੀਤੇ ਜਾਂਦੇ ਹਨ ਤਾਂ ਦੇਸ਼ ਦੇ ਛੋਟੇ ਅਤੇ ਮੱਧਮ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ। ਚੰਦੂਮਾਜਰਾ ਨੇ ਚਿੰਤਾ ਜਤਾਈ ਕਿ ਅਮਰੀਕਾ ਵਲੋਂ ਵੱਡੇ ਪੱਧਰ 'ਤੇ ਸਬਸਿਡੀ ਪ੍ਰਾਪਤ ਖੇਤੀ ਉਤਪਾਦ ਜੇ ਭਾਰਤੀ ਮਾਰਕੀਟ ਵਿਚ ਆਉਂਦੇ ਹਨ ਤਾਂ ਇਸ ਨਾਲ ਸਥਾਨਕ ਫ਼ਸਲਾਂ ਦੇ ਭਾਅ, ਡੇਅਰੀ, ਦਾਲਾਂ ਅਤੇ ਅਨਾਜ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ।
ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ-ਚੰਦੂਮਾਜਰਾ
ਅਜੀਤ ਡੈਸਕ
15-02-2026