ਸ੍ਰੀ ਅਨੰਦਪੁਰ ਸਾਹਿਬ, 14 ਫਰਵਰੀ (ਕਰਨੈਲ ਸਿੰਘ)-ਗੁਰਦੁਆਰਾ ਡੇਰਾ ਡੁਮੇਲੀ ਵਾਲਾ ਸਾਹਿਬ ਚੱਕ ਹੋਲਗੜ੍ਹ ਵਿਖੇ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ¢ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਦੱਸਿਆ ਕਿ ਬੀਤੇ 3 ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦੀ ਪੁਰਾਣੀ ਖ਼ਸਤਾ ਹਾਲਤ ਇਮਾਰਤ ਨੂੰ ਤੋੜ ਕੇ ਨਵੀਂ ਇਮਾਰਤ ਦੀ ਸਾਰੀ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ¢ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੰਮ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਸਿਰੇ ਤੋਂ ਸ਼ੁਰੂ ਕਰਵਾਇਆ ਗਿਆ ਸੀ, ਜਿਸ ਵਿਚ ਦਰਬਾਰ ਸਾਹਿਬ ਦਾ ਮੁੱਖ ਹਾਲ, ਲੰਗਰ ਹਾਲ, ਸੰਗਤਾਂ ਦੀ ਰਿਹਾਇਸ਼ ਲਈ ਨਵੇਂ ਡੀਲਕਸ ਕਮਰੇ, ਬਾਥਰੂਮ ਆਦਿ ਸ਼ਾਮਿਲ ਹਨ, ਦਾ ਕਾਫ਼ੀ ਹੱਦ ਤੱਕ ਕੰਮ ਪੂਰਾ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਜਲਦ ਹੀ ਪੂਰਾ ਕਰ ਲਿਆ ਜਾਵੇਗਾ¢ ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਰਿਹਾਇਸ਼, ਲੰਗਰ ਆਦਿ ਦੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ¢ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ¢ ਉਨ੍ਹਾਂ ਅੱਗੇ ਦੱਸਿਆ ਕਿ ਡੇਰੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲਾ ਮਹੱਲਾ ਸੰਬੰਧੀ 2 ਮਾਰਚ ਨੂੰ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਸਵੇਰੇ 10 ਵਜੇ ਪਾਏ ਜਾਣਗੇ ¢ਉਨ੍ਹਾਂ ਨੇ ਦੱਸਿਆ ਹੈ ਕਿ ਤਿੰਨੋ ਦਿਨ ਧਾਰਮਿਕ ਦੀਵਾਨ ਸਜਣਗੇ ਅਤੇ ਤਿੰਨੋ ਦਿਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ¢ ਇਸ ਮੌਕੇ ਅਰੁਣਜੀਤ ਸਿੰਘ ਸਮੇਤ ਡੇਰੇ ਵਿਚ ਰਹਿੰਦੇ ਸੇਵਾਦਾਰ ਹਾਜ਼ਰ ਸਨ¢
ਗੁਰਦੁਆਰਾ ਡੇਰਾ ਡੁਮੇਲੀ ਵਾਲਾ ਚੱਕ ਹੋਲਗੜ੍ਹ ਵਿਖੇ ਕੌਮੀ ਤਿਉਹਾਰ ਤੇ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ਜਾਰੀ <br/>
ਅਜੀਤ ਡੈਸਕ
15-02-2026