15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਹਿਮਾਂਸ਼ੀ ਖੁਰਾਣਾ ਤੋਂ ਮੰਗੀ 10 ਕਰੋੜ ਦੀ ਫਿਰੌਤੀ

ਅਜੀਤ ਡੈਸਕ 15-02-2026

ਐੱਸ. ਏ. ਐੱਸ. ਨਗਰ, 14 ਫਰਵਰੀ (ਕਪਿਲ ਵਧਵਾ)-ਫ਼ਿਲਮ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਥਾਣਾ ਸੋਹਾਣਾ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ | ਐਸ. ਪੀ. (ਜਾਂਚ) ਸੌਰਵ ਜਿੰਦਲ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤ ਅਨੁਸਾਰ ਈਮੇਲ ਰਾਹੀਂ ਇਕ 'ਵਾਇਸ ਮੈਸੇਜ' ਨੋਟ ਭੇਜਿਆ ਗਿਆ ਸੀ, ਜੋ ਕਿ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਵਿਦੇਸ਼ ਵਿਚ ਬੈਠੇ ਗੈਂਗਸਟਰ ਵਲੋਂ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 'ਵਾਇਸ ਮੈਸੇਜ' ਵਿਚ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਟੀਮਾਂ ਵਲੋਂ ਈਮੇਲ ਅਤੇ 'ਵਾਇਸ ਮੈਸੇਜ' ਦੇ ਸਰੋਤ ਦਾ ਪਤਾ ਲਗਾਉਣ ਲਈ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਰਵਿਸ 'ਚ ਬਣੇ ਰਹਿਣ ਅਤੇ ਪ੍ਰਮੋਸ਼ਨ ਲਈ ਟੈੱਟ ਦੀ ਜਬਰੀ ਸ਼ਰਤ ਖ਼ਿਲਾਫ਼ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਗੁਰਦੁਆਰਾ ਡੇਰਾ ਡੁਮੇਲੀ ਵਾਲਾ ਚੱਕ ਹੋਲਗੜ੍ਹ ਵਿਖੇ ਕੌਮੀ ਤਿਉਹਾਰ ਤੇ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।