19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੈਪੀਟੋਲ ਹਸਪਤਾਲ ਜਲੰਧਰ 'ਚ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਤੱਕ ਮੁਫ਼ਤ ਇਲਾਜ ਉਪਲਬਧ <br/>

ਅਜੀਤ ਡੈਸਕ 15-02-2026

ਜਲੰਧਰ, 14 ਫਰਵਰੀ (ਐੱਮ. ਐੱਸ. ਲੋਹੀਆ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਯੋਗ ਪਰਿਵਾਰ ਕੈਪੀਟੋਲ ਹਸਪਤਾਲ ਜਲੰਧਰ 'ਚ ਹਰ ਸਾਲ 10 ਲੱਖ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਹਰਨੂਰ ਸਿੰਘ ਪਰੂਥੀ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਧੀਨ ਮਰੀਜ਼ ਦਿਲ ਦੀਆਂ ਬਿਮਾਰੀਆਂ, ਜੋੜਾਂ ਅਤੇ ਹੱਡੀਆਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਵਲੋਂ ਮਰੀਜ਼ਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਇਲਾਜ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ | ਉਨ੍ਹਾਂ ਕਿਹਾ ਕਿ ਯੋਜਨਾ ਦੇ ਲਾਭਪਾਤਰੀਆਂ ਦੀ ਸਹੂਲਤ ਲਈ ਹਸਪਤਾਲ 'ਚ ਵਿਸ਼ੇਸ਼ ਹੈਲਪਡੈਸਕ ਵੀ ਕਾਇਮ ਕੀਤਾ ਗਿਆ ਹੈ | ਇਥੇ ਸਟਾਫ਼ ਮਰੀਜ਼ਾਂ ਨੂੰ ਦਸਤਾਵੇਜ਼ ਜਾਂਚ, ਰਜਿਸਟ੍ਰੇਸ਼ਨ ਅਤੇ ਦਾਖ਼ਲਾ ਪ੍ਰਕਿਰਿਆ 'ਚ ਮਦਦ ਕਰਦਾ ਹੈ | ਪੂਰੀ ਕਾਰਵਾਈ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਕੈਪੀਟੋਲ ਹਸਪਤਾਲ ਦੇ ਚੇਅਰਮੈਨ ਡਾ. ਸੀ. ਐੱਸ. ਪਰੂਥੀ ਨੇ ਕਿਹਾ ਕਿ ਹਸਪਤਾਲ ਦਾ ਮਕਸਦ ਹਮੇਸ਼ਾ ਉੱਚ ਪੱਧਰੀ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣਾ ਰਿਹਾ ਹੈ | ਇਸ ਯੋਜਨਾ ਨਾਲ ਹੁਣ ਮਰੀਜ਼ ਬਿਨਾਂ ਆਰਥਿਕ ਬੋਝ ਦੇ ਵੱਡੀਆਂ ਸਰਜਰੀਆਂ ਅਤੇ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾ ਸਕਦੇ ਹਨ | ਹਸਪਤਾਲ ਪ੍ਰਬੰਧਨ ਵਲੋਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੈਪੀਟੋਲ ਹਸਪਤਾਲ, ਜਲੰਧਰ 'ਚ ਸੰਪਰਕ ਕਰਨ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੈਸ਼ਲੈਸ ਇਲਾਜ ਦਾ ਪੂਰਾ ਲਾਭ ਪ੍ਰਾਪਤ ਕਰਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਾਹਨਾਂ ਦੇ ਕੱਟੇ ਜਾ ਰਹੇ ਚਲਾਨਾਂ ਤੋਂ ਜਨਤਾ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰ ਵਲੋਂ ਹਾਦਸਾ ਪੀੜਤਾਂ ਲਈ ਪੀ.ਐੱਮ. ਰਾਹਤ ਯੋਜਨਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।