ਅੰਮਿ੍ਤਸਰ, 15 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਨੇ ਦੋਸ਼ ਲਗਾਇਆ ਹੈ ਕਿ ਪਾਰਟੀ ਸੰਸਥਾਪਕ ਨੂੰ ਗੁਪਤ ਤੌਰ 'ਤੇ ਜੇਲ੍ਹ ਤੋਂ ਹਸਪਤਾਲ ਵਿਚ ਇਲਾਜ ਲਈ ਤਬਦੀਲ ਕੀਤਾ ਜਾ ਰਿਹਾ ਹੈ | ਪਾਰਟੀ ਨੇ ਇਸ ਕਥਿਤ ਕਦਮ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਗੰਭੀਰ ਉਲੰਘਣਾ ਦੱਸਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਹ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ | ਪਾਰਟੀ ਨੇ ਦਾਅਵਾ ਕੀਤਾ ਕਿ ਖ਼ਾਨ ਦੇ ਪਰਿਵਾਰ ਨੂੰ ਕਥਿਤ ਤਬਾਦਲੇ ਬਾਰੇ ਸੂਚਿਤ ਨਹੀਂ ਕੀਤਾ ਗਿਆ | ਅਧਿਕਾਰੀਆਂ ਨੂੰ ਤੁਰੰਤ ਅਤੇ ਸਹੀ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਦੀ ਅਪੀਲ ਕਰਦੇ ਹੋਏ ਪੀ. ਟੀ. ਆਈ. ਨੇ ਕਿਹਾ ਕਿ ਕੋਈ ਵੀ ਡਾਕਟਰੀ ਜਾਂਚ ਜਾਂ ਇਲਾਜ ਉਨ੍ਹਾਂ ਦੇ ਨਿੱਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਘੱਟੋ-ਘੱਟ ਇਕ ਮੈਂਬਰ ਦੀ ਮੌਜੂਦਗੀ ਵਿਚ ਕਰਵਾਇਆ ਜਾਣਾ ਚਾਹੀਦਾ ਹੈ | ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ ਇਮਰਾਨ ਖਾਨ ਦੇ ਰਿਸ਼ਤੇਦਾਰਾਂ ਅਤੇ ਕਾਨੂੰਨੀ ਪ੍ਰਤੀਨਿਧੀਆਂ ਨੇ ਜੇਲ੍ਹ ਅਧਿਕਾਰੀਆਂ 'ਤੇ ਮਹੀਨਿਆਂ ਤੋਂ ਉਨ੍ਹਾਂ ਦੇ ਨੇਤਾ ਨੂੰ ਸਹੀ ਸਿਹਤ ਸੰਭਾਲ ਪ੍ਰਦਾਨ ਕਰਨ 'ਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ |
ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਜਾਨ ਨੂੰ ਖ਼ਤਰਾ-ਪੀ.ਟੀ.ਆਈ.
ਅਜੀਤ ਡੈਸਕ
16-02-2026