21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪਤੀ-ਪਤਨੀ ਦੀ ਸੜਕ ਹਾਦਸੇ ਵਿਚ ਮੌਤ

ਅਜੀਤ ਡੈਸਕ 16-02-2026
ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 15 ਫਰਵਰੀ (ਰਵੀ ਭਗਤ)-ਸਥਾਨਕ ਨੈਸ਼ਨਲ ਹਾਈਵੇਅ ਦੇ ਸਤਕੋਹਾ ਮੋੜ ਨੇੜੇ ਇਕ ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ ਦਰਮਿਆਨ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਚੌਕੀ ਨੌਸ਼ਹਿਰਾ ਮੱਝਾ ਸਿੰਘ ਤੋਂ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਚੈਂਚਲ ਸਿੰਘ ਅਤੇ ਉਸ ਦੀ ਪਤਨੀ ਦਲਜੀਤ ਕੌਰ ਵਾਸੀ ਪਿੰਡ ਪੱਤੀ ਹਵੇਲੀਆਂ ਥਾਣਾ ਸੇਖਵਾਂ ਐਕਟਿਵਾ ਨੰਬਰ ਪੀ.ਬੀ. 06-ਏ.ਐਮ. 5796 'ਤੇ ਗੁਰਦੁਆਰਾ ਨਿੱਕੇ ਘੁੰਮਣ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ | ਜਦ ਉਹ ਸਤਕੋਹਾ ਮੋੜ 'ਤੇ ਪਹੁੰਚੇ ਤਾਂ ਸੜਕ ਪਾਰ ਕਰਨ ਦੌਰਾਨ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਬੱਸ ਪੀ.ਬੀ.02-ਸੀ.ਆਰ. 8472 ਦੀ ਲਪੇਟ ਵਿਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ 108 'ਤੇ ਕਾਲ ਕਰ ਕੇ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਮਿ੍ਤਕ ਪਤੀ-ਪਤਨੀ ਆਪਣੇ ਪਿੱਛੇ 2 ਬੇਟੇ ਤੇ ਇਕ ਬੇਟੀ ਛੱਡ ਗਏ ਹਨ |

ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਵਧਦੇ ਤਾਪਮਾਨ ਨੇ ਵਧਾਈ ਕਿਸਾਨਾਂ ਦੀ ਚਿੰਤਾ ਅਗਲੀ ਖ਼ਬਰ ਡੇਰਾ ਬਿਆਸ ਮੁਖੀ ਹੁਣ ਸਿਆਸੀ ਆਗੂਆਂ ਨਾਲ ਤਸਵੀਰਾਂ ਨਹੀਂ ਕਰਵਾਉਣਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।