21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦੇ ਹਸਪਤਾਲ 'ਚ ਦਾਖ਼ਲ

ਅਜੀਤ ਡੈਸਕ 16-02-2026

ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਬਲਤੇਜ ਪੰਨੂ ਸਿਹਤ ਦਾ ਹਾਲ ਜਾਣਨ ਹਸਪਤਾਲ ਪਹੁੰਚੇ
ਐੱਸ. ਏ. ਐੱਸ. ਨਗਰ, 15 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਆਪਣੀ ਸਿਹਤ ਦੀ ਜਾਂਚ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪਹੁੰਚੇ | ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਮੌਕੇ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਦੇ ਪਿੰਡ ਰਣੀਕੇ ਸਥਿਤ ਸ੍ਰੀ ਰਣਕੇਸ਼ਵਰ ਮੰਦਿਰ ਵਿਖੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਸਨ | ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸਨ | ਇਸ ਮਗਰੋਂ ਉਨ੍ਹਾਂ ਫ਼ਾਜ਼ਿਲਕਾ ਜਾਣਾ ਸੀ ਪਰ ਉਨ੍ਹਾਂ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਹ ਤੁਰੰਤ ਹੈਲੀਕਾਪਟਰ ਰਾਹੀਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪਹੁੰਚੇ | ਮੁੱਖ ਮੰਤਰੀ ਪੰਜਾਬ ਦੇ ਫੋਰਟਿਸ ਹਸਪਤਾਲ ਮੁਹਾਲੀ ਪਹੁੰਚਣ ਦੀ ਸੂਚਨਾ ਮਿਲਣ 'ਤੇ ਮੁਹਾਲੀ ਪੁਲਿਸ ਵਲੋਂ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਅਤੇ ਮੁਹਾਲੀ ਦੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਤੁਰੰਤ ਹਸਪਤਾਲ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਡੀ. ਜੀ. ਪੀ. ਗੌਰਵ ਯਾਦਵ ਅਤੇ 'ਆਪ' ਦੇ ਬੁਲਾਰੇ ਬਲਤੇਜ ਪੰਨੂ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ | ਫੋਰਟਿਸ ਹਸਪਤਾਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਸੰਬੰਧੀ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੁਟੀਨ ਡਾਕਟਰੀ ਜਾਂਚ ਲਈ ਫੋਰਟਿਸ ਹਸਪਤਾਲ ਮੁਹਾਲੀ ਪਹੁੰਚੇ ਸਨ, ਜਿਥੇ ਉਨ੍ਹਾਂ ਦਾ ਵਿਆਪਕ ਕਲੀਨੀਕਲ ਮੁਲਾਂਕਣ ਅਤੇ ਮਿਆਰੀ ਡਾਇਗਨੌਸਟਿਕ ਜਾਂਚਾਂ ਕੀਤੀਆ ਗਈਆਂ, ਜਿਨ੍ਹਾਂ ਸੰਬੰਧੀ ਸਾਰੇ ਮਹੱਤਵਪੂਰਨ ਮਾਪਦੰਡ ਸਥਿਰ ਅਤੇ ਠੀਕ ਪਾਏ ਗਏ ਹਨ | ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਥਕਾਵਟ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਅਤੇ ਸਹਾਇਕ ਦੇਖਭਾਲ ਲਈ ਹਸਪਤਾਲ ਦਾਖਲ ਕਰ ਲਿਆ ਗਿਆ ਹੈ, ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ ਮੈਡੀਕਲ ਟੀਮ ਵਲੋਂ ਉਨ੍ਹਾਂ ਦੀ ਨਿਗਰਾਨੀ ਰੱਖੀ ਜਾ ਰਹੀ ਹੈ |

ਪਿਛਲੀ ਖ਼ਬਰ ਕਿਰਚ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ 'ਚ ਵਧਦੇ ਤਾਪਮਾਨ ਨੇ ਵਧਾਈ ਕਿਸਾਨਾਂ ਦੀ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।