21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕਿਰਚ ਮਾਰ ਕੇ ਇਕ ਨੌਜਵਾਨ ਦੀ ਹੱਤਿਆ

ਅਜੀਤ ਡੈਸਕ 16-02-2026
ਤਰਨ ਤਾਰਨ, 15 ਫਰਵਰੀ (ਹਰਿੰਦਰ ਸਿੰਘ)-ਇਕ ਵਿਅਕਤੀ ਦੀ ਕਿਰਚ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਪੱਟੀ ਦੇ ਐਸ.ਐਸ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਗਰੇਜ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਸਰਹਾਲੀ ਮੰਡ ਨੇ ਬਿਆਨ ਦਰਜ ਕਰਵਾਏ ਸਨ ਕਿ ਬੀਤੇ ਦਿਨ ਉਹ ਆਪਣੀ ਲੜਕੀ ਕਿਰਨਪ੍ਰੀਤ ਕੌਰ ਅਤੇ ਜਵਾਈ ਗੁਰਪ੍ਰੀਤ ਸਿੰਘ ਨੂੰ ਫੇਰਾ ਪਵਾਉਣ ਲਈ ਆਪਣੇ ਘਰ ਪਿੰਡ ਸਰਹਾਲੀ ਮੰਡ ਲੈ ਕੇ ਗਏ, ਜਿਥੇ ਮੇਰੇ ਭਰਾ ਦਿਲਬਾਗ ਸਿੰਘ (30) ਪੁੱਤਰ ਚਰਨ ਸਿੰਘ ਵਾਸੀ ਸਰਹਾਲੀ ਮੰਡ ਦਾ ਉਨ੍ਹਾਂ ਦੇ ਪਿੰਡ ਦੇ ਵਿੱਕੀ ਪੁੱਤਰ ਕਾਲਾ ਸਿੰਘ ਵਾਸੀ ਸਰਹਾਲੀ ਮੰਡ ਨਾਲ ਝਗੜਾ ਹੋ ਗਿਆ, ਜਿਥੇ ਵਿੱਕੀ ਵਲੋਂ ਦਿਲਬਾਗ ਸਿੰਘ ਦੀ ਗਰਦਨ ਪਿੱਛੇ ਕਿਰਚ ਮਾਰ ਦਿੱਤੀ ਗਈ | ਅਸੀਂ ਦਿਲਬਾਗ ਸਿੰਘ ਨੂੰ ਹਸਪਤਾਲ ਲਈ ਲੈ ਕੇ ਗਏ ਪਰ ਰਸਤੇ ਵਿਚ ਦਿਲਬਾਗ ਸਿੰਘ ਦੀ ਮੌਤ ਹੋ ਗਈ | ਐਸ.ਐਚ.ਓ. ਇੰਸ. ਕੰਵਲਜੀਤ ਰਾਏ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਧਾਰ 'ਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਵਿੱਕੀ ਪੁੱਤਰ ਕਾਲਾ ਸਿੰਘ ਵਾਸੀ ਸਰਹਾਲੀ ਮੰਡ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਲਯੁਗੀ ਪੁੱਤ ਵਲੋਂ ਪਿਓ ਦੀ ਹੱਤਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਦੇ ਹਸਪਤਾਲ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।