21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

328 ਪਾਵਨ ਸਰੂਪ ਮਾਮਲਾ ਹਾਈ ਕੋਰਟ ਵਲੋਂ ਬਾਜ ਸਿੰਘ, ਗੁਰਬਚਨ ਸਿੰਘ ਤੇ ਗੁਰਮੁੱਖ ਸਿੰਘ ਨੂੰ ਅਗਾਊਾ ਜ਼ਮਾਨਤ <br/>

ਅਜੀਤ ਡੈਸਕ 16-02-2026
ਚੰਡੀਗੜ੍ਹ, 15 ਫ਼ਰਵਰੀ (ਪ੍ਰੋ. ਅਵਤਾਰ ਸਿੰਘ)–328 ਪਾਵਨ ਸਰੂਪ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀਆਂ ਬਾਜ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁੱਖ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਗਾਊਾ ਜ਼ਮਾਨਤ ਦੇ ਦਿੱਤੀ ਗਈ ਹੈ | ਇਸ ਸੰਬੰਧੀ ਅਦਾਲਤੀ ਹੁਕਮ ਉਨ੍ਹਾਂ ਨੂੰ ਅੱਜ ਉਨ੍ਹਾਂ ਦੇ ਵਕੀਲਾਂ ਰਾਹੀਂ ਪ੍ਰਾਪਤ ਹੋਏ ਹਨ | ਇਹ ਮਾਮਲਾ ਐਫ਼.ਆਈ.ਆਰ. ਨੰਬਰ 168 ਮਿਤੀ 7 ਦਸੰਬਰ, 2025 ਅਧੀਨ ਦਰਜ ਕੀਤਾ ਗਿਆ ਸੀ, ਜਿਸ ਵਿਚ 328 ਪਾਵਨ ਸਰੂਪਾਂ ਦੇ ਪ੍ਰਕਾਸ਼ਨ ਨਾਲ ਸੰਬੰਧਿਤ ਰਿਕਾਰਡ 'ਚ ਕਥਿਤ ਗੜਬੜੀਆਂ ਦੇ ਦੋਸ਼ ਲਗਾਏ ਗਏ ਸਨ | ਉਕਤ ਮਾਮਲੇ ਵਿਚ ਕਈ ਧਾਰਾਵਾਂ ਹੇਠ ਕਾਰਵਾਈ ਕੀਤੀ ਗਈ ਹੈ | ਅਗਾਊਾ ਜ਼ਮਾਨਤ ਹਾਸਲ ਕਰਨ ਵਾਲਿਆਂ 'ਚ ਗੁਰਮੁੱਖ ਸਿੰਘ, ਗੁਰਬਚਨ ਸਿੰਘ ਅਤੇ ਬਾਜ ਸਿੰਘ ਵਲੋਂ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਕਿਹਾ ਗਿਆ ਸੀ ਕਿ ਉਹ ਜਾਂਚ 'ਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦੀ ਹਿਰਾਸਤੀ ਪੁੱਛਗਿੱਛ ਲੋੜੀਂਦੀ ਨਹੀਂ ਹੈ | ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਦਲੀਲ ਦਿੱਤੀ ਗਈ ਕਿ ਐਫ਼.ਆਈ.ਆਰ. ਲੰਬੇ ਸਮੇਂ ਦੀ ਦੇਰੀ ਤੋਂ ਬਾਅਦ ਦਰਜ ਕੀਤੀ ਗਈ ਹੈ ਅਤੇ ਸਬੂਤ ਮੁੱਖ ਤੌਰ 'ਤੇ ਦਸਤਾਵੇਜ਼ੀ ਪ੍ਰਕਿਰਤੀ ਦੇ ਹਨ |

ਪਿਛਲੀ ਖ਼ਬਰ ਕਿਤਾਬਾਂ ਤੋਂ ਮੋਬਾਈਲਾਂ ਤੱਕ ਪੁੱਜੀ ਸਿੱਖਿਆ ਸਕੂਲੀ ਬੱਚਿਆਂ ਦਾ ਭਵਿੱਖ ਕਰ ਰਹੀ ਧੁੰਦਲਾ ਅਗਲੀ ਖ਼ਬਰ ਭਾਜਪਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।