22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਖ਼ਤਰਨਾਕ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ

ਕਾਬੂ ਕੀਤੇ ਗਏ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨਾਲ | ਅਜੀਤ ਤਸਵੀਰ<br/> 16-02-2026

ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ
ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਖ਼ਤਰਨਾਕ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੁਖਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸੂਦਾਵਾਲਾ, ਗੋਲਡੀ ਸਿੰਘ ਪੁੱਤਰ ਸਤਰੰਗ ਸਿੰਘ ਵਾਸੀ ਪਿੰਡ ਸੁੱਦਾਵਾਲਾ ਅਤੇ ਸਤਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਕਨੇਚ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਸਾਢੇ 16 ਕਿੱਲੋ ਤਾਰਾਂ, ਇਕ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਰਾਮਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸਰਗਰਮ ਸਨ ਅਤੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਅੱਗੇ ਵੇਚ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤਾਰਾਂ ਨੂੰ ਚੋਰੀ ਕਰਨ ਤੋਂ ਬਾਅਦ ਅੱਗ ਨਾਲ ਸਾੜ ਕੇ ਇਹਨਾਂ ਵਿਚੋਂ ਤਾਂਬਾ ਕੱਢਦੇ ਸਨ ਅਤੇ ਫਿਰ ਕਬਾੜੀਆਂ ਨੂੰ ਸਸਤੇ ਭਾਅ 'ਤੇ ਵੇਚ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਕਣਕ ਦੀਆਂ ਬੋਰੀਆਂ ਨਾਲ ਲੱਦਿਆ ਟੈਂਪੂ ਪੁਲ 'ਤੇ ਪਲਟਿਆ ਅਗਲੀ ਖ਼ਬਰ ਪਾਕਿ 'ਚ ਭਾਰਤੀ ਕੌਮੀ ਗੀਤ 'ਜਨ ਗਣ ਮਨ...' ਗਾਉਣ 'ਤੇ 4 ਵਿਦਿਆਰਥੀ ਬਰਖ਼ਾਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।