22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਸਤੂਆਣਾ ਸਾਹਿਬ ਵਿਖੇ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਅੱਜ ਤੋਂ <br/>

ਅਜੀਤ ਡੈਸਕ 16-02-2026

ਮਸਤੂਆਣਾ ਸਾਹਿਬ (ਸੰਗਰੂਰ), 15 ਫਰਵਰੀ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨਿਗਰਾਨੀ ਹੇਠ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਪੰਜ ਰੋਜ਼ਾ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮਰਦ) ਚੈਂਪੀਅਨਸ਼ਿਪ ਦਾ ਆਯੋਜਨ 16 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ | ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਪਿ੍ੰਸੀਪਲ ਡਾ. ਗੀਤਾ ਠਾਕੁਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ (ਯੂ.ਪੀ.), ਬਿਹਾਰ, ਦਿੱਲੀ, ਜੰਮੂ ਅਤੇ ਕਸ਼ਮੀਰ ਸਮੇਤ ਹੋਰ ਰਾਜਾਂ ਦੀਆਂ 43 ਯੂਨੀਵਰਸਿਟੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ਖਿਡਾਰੀਆਂ ਦੇ ਨਾਲ-ਨਾਲ ਲਗਭਗ 200 ਦੇ ਕਰੀਬ ਕੋਚ ਅਤੇ ਟੀਮ ਇੰਚਾਰਜ ਵੀ ਇਸ ਖੇਡ ਕੁੰਭ ਵਿਚ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਹੈਂਡਬਲ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ, ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾਕਟਰ ਜਗਦੀਪ ਸਿੰਘ ਸ਼ਾਮਿਲ ਹੋਣਗੇ | ਕੌਂਸਲ ਦੇ ਸੀਨੀਅਰ ਮੈਂਬਰਾਂ ਗੁਰਜੰਟ ਸਿੰਘ ਦੁੱਗਾਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ ਅਤੇ ਡਾ. ਜਤਿੰਦਰ ਦੇਵ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੀਆਂ ਟੀਮਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਖੇਡ ਮੈਦਾਨਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਡਾ. ਰਣਧੀਰ ਸ਼ਰਮਾ, ਪ੍ਰੋ. ਸੁਖਵਿੰਦਰ ਸਿੰਘ ਮਾਨ, ਪ੍ਰੋ. ਸੋਹਨਦੀਪ ਸਿੰਘ, ਪ੍ਰੋ. ਰਾਜਵਿੰਦਰ ਸਿੰਘ ਧਨੌਲਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਮਨੁੱਖੀ ਤਸਕਰੀ ਤੇ ਵਿਦੇਸ਼ਾਂ 'ਚ ਫਸੇ ਭਾਰਤੀਆਂ ਦਾ ਮਸਲਾ ਰਾਜ ਸਭਾ 'ਚ ਉਠਾਇਆ <br/> ਅਗਲੀ ਖ਼ਬਰ ਲਾਲ ਕਿਲ੍ਹਾ ਧਮਾਕਾ ਮਾਮਲਾ ਡਾਕਟਰਾਂ ਨੇ ਜੰਮੂ-ਕਸ਼ਮੀਰ ਤੇ ਬਾਹਰੀ ਸ਼ਹਿਰਾਂ 'ਚ ਹਮਲਿਆਂ ਲਈ 'ਅੰਸਾਰ ਅੰਤਰਿਮ' ਅੱਤਵਾਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।