ਭਜਨ ਬੰਦਗੀ, ਨਾਮ ਸਿਮਰਨ ਤੇ ਸਤਿਸੰਗ ਕਰਨ ਨਾਲ ਸਾਰੇ ਦੁੱਖ ਦੂਰ ਹੁੰਦੇ ਹਨ-ਸੰਤ ਰਾਮ ਪਾਲ ਸਿੰਘ ਝਾਂਡੇ
ਬੱਧਨੀ ਕਲਾਂ, 15 ਫਰਵਰੀ (ਸੰਜੀਵ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਸੁਸਾਇਟੀ, ਪ੍ਰਵਾਸੀ ਭਾਰਤੀ ਵੀਰਾਂ, ਨਗਰ ਨਿਵਾਸੀਆਂ ਤੇ ਗੁਰ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਸੰਤ ਰਾਮਪਾਲ ਸਿੰਘ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ ਕਸਬਾ ਬੱਧਨੀ ਕਲਾਂ ਦੀ ਨਵੀਂ ਅਨਾਜ ਮੰਡੀ ਵਿਖੇ 18ਵਾਂ ਧਾਰਮਿਕ ਰੂਹਾਨੀ ਦੀਵਾਨ ਬੜੀ ਹੀ ਸ਼ਰਧਾ ਪੂਰਵਕ ਸਜਾਇਆ ਗਿਆ | ਇਸ ਸੰਬੰਧ 'ਚ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਸਵੇਰੇ ਅੰਮਿ੍ਤ ਵੇਲੇ ਪਾਉਣ ਉਪਰੰਤ ਹਰਚੰਦ ਸਿੰਘ ਭਨੋਹੜ, ਗੁਰਮੀਤ ਸਿੰਘ, ਤਜਿੰਦਰ ਸਿੰਘ, ਗੁਰਜੰਟ ਸਿੰਘ ਨੱਥੋਵਾਲ, ਬਲਦੇਵ ਸਿੰਘ ਧਾਂਦਰਾ ਆਦਿ ਤੋਂ ਇਲਾਵਾ ਹੋਰਨਾਂ ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਹਰਪ੍ਰੀਤ ਸਿੰਘ ਵਲੋਂ ਅਰਦਾਸ ਅਤੇ ਬਾਬਾ ਜੀ ਦੇ ਹਜ਼ੂਰੀ ਕੀਰਤਨੀ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਗੁਰ ਇਤਿਹਾਸ ਦੀ ਕਥਾ ਕਰਨ ਉਪਰੰਤ ਦੂਰ-ਦੁਰਾਡੇ ਤੋਂ ਹਜ਼ਾਰਾ ਦੀ ਗਿਣਤੀ 'ਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਤ ਰਾਮ ਪਾਲ ਸਿੰਘ ਨੇ ਪ੍ਰਵਚਨ ਕਰਦਿਆਂ ਗੁਰੂ ਘਰਾਂ 'ਚ ਆਪਣੀਆਂ ਹਾਜ਼ਰੀਆਂ ਭਰਨ, ਸੇਵਾ ਸਤਿਸੰਗ, ਨਿੱਤਨੇਮ ਕਰਨ, ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਨੂੰ ਧਾਰਨ ਕਰਕੇ ਗੁਰੂ ਵਾਲੇ ਬਣਨ, ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਮਰਨ ਤੇ ਸਤਿਸੰਗ ਕਰਨ ਨਾਲ ਸਾਰੇ ਦੁੱਖ ਦੂਰ ਹੁੰਦੇ ਹਨ | ਬਾਬਾ ਰਾਮ ਪਾਲ ਵਲੋਂ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਸਮੇਂ ਗੁਰਪ੍ਰੀਤ ਸਿੰਘ ਗਿੱਲ, ਭਾਈ ਸੁਖਦੇਵ ਸਿੰਘ, ਜਗਜੀਵਨ ਕੁਮਾਰ ਗੋਇਲ, ਅਜਮੇਰ ਸਿੰਘ ਸਾਬਕਾ ਮੀਤ ਪ੍ਰਧਾਨ, ਸੂਰਜ ਪ੍ਰਕਾਸ਼ ਸ਼ਰਮਾ ਅਤੇ ਅੰਮਿ੍ਤਾ ਸਿੰਘ ਨੇ ਸੰਤ ਰਾਮ ਪਾਲ ਸਿੰਘ ਵਲੋਂ ਧਰਮ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਸ਼ਲਾਘਾ ਕਰਦਿਆਂ ਪ੍ਰਬੰਧਕੀ ਕਮੇਟੀ ਵਲੋਂ ਲਗਵਾਏ ਗਏ 18ਵੇਂ ਦੀਵਾਨ ਸੰਬੰਧੀ ਸੰਗਤਾਂ ਨੂੰ ਵਧਾਈ ਦਿੱਤੀ | ਪ੍ਰਬੰਧਕੀ ਕਮੇਟੀ ਤੇ ਨਗਰ ਨਿਵਾਸੀਆਂ ਵਲੋਂ ਸੰਤ ਰਾਮ ਪਾਲ ਸਿੰਘ ਨੂੰ ਸਿਰੀ ਸਾਹਿਬ ਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੰਤ ਰਾਮ ਪਾਲ ਸਿੰਘ ਨੇ ਵੀ ਪਹੁੰਚੀਆਂ ਹੋਈਆ ਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪਰਮਜੋਤ ਸਿੰਘ, ਨਵਯੁਗ ਸਿੰਘ (ਦੋਵੇਂ ਬਾਬਾ ਜੀ ਦੇ ਸਪੁੱਤਰ), ਭਾਈ ਸੁਖਦੇਵ ਸਿੰਘ, ਭਾਈ ਅਜੈਬ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਕਿਰਨਵੀਰ ਸਿੰਘ ਗਿੱਲ, ਸਤਨਾਮ ਸਿੰਘ ਨਾਇਬ ਤਹਿਸੀਲਦਾਰ, ਸੁਖਦੇਵ ਸਿੰਘ ਧੰਮੂ, ਪ੍ਰੀਤਮ ਸਿੰਘ, ਮਾਸਟਰ ਬਲਦੇਵ ਸਿੰਘ, ਡਾ. ਗੁਰਚਰਨ ਸਿੰਘ, ਨਿਰਮਲ ਸਿੰਘ ਹੈੱਡ ਗ੍ਰੰਥੀ, ਭਾਈ ਤਜਿੰਦਰ ਸਿੰਘ, ਮਨਮੋਹਨ ਸਿੰਘ ਏ.ਐਸ.ਆਈ., ਮਾਸਟਰ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੈਕ, ਮਨਦੀਪ ਸਿੰਘ, ਹਰਮਨ ਸਿੰਘ, ਹਰਮੇਲ ਸਿੰਘ, ਵਿਪਨ ਨਾਗਪਾਲ, ਸੋਨੂੰ ਕਾਲੜਾ, ਸੁਧੀਰ ਕਾਲੜਾ, ਸ਼ਮਸ਼ੇਰ ਸਿੰਘ ਭੁੱਲਰ, ਗੁਰਮੇਲ ਸਿੰਘ ਪ੍ਰਧਾਨ ਆਦਿ ਤੋਂ ਇਲਾਵਾ ਹਜ਼ਾਰਾ ਦੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆ |
ਕਸਬਾ ਬੱਧਨੀ ਕਲਾਂ ਵਿਖੇ ਸਜਾਏ 18ਵੇਂ ਧਾਰਮਿਕ ਦੀਵਾਨ 'ਚ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਅਜੀਤ ਡੈਸਕ
16-02-2026