ਅੱਜ ਕੌਮ ਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ-ਜਥੇਦਾਰ ਗੜਗੱਜ
ਚੱਬਾ, 15 ਫਰਵਰੀ (ਜੱਸਾ ਅਣਜਾਣ)-ਸ਼੍ਰੋਮਣੀ ਪੰਥ ਅਕਾਲੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਦੀਪ ਸਿੰਘ ਅਤੇ ਮੀਤ ਜਥੇਦਾਰ ਬਾਬਾ ਨੌਧ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਅੰਮਿ੍ਤਸਰ-ਤਰਨ ਤਾਰਨ ਰੋਡ ਚੱਬਾ ਵਿਖੇ ਸਾਲਾਨਾ ਜੋੜ ਮੇਲਾ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਤੇ ਯੋਗ ਪ੍ਰਬੰਧਾਂ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸੰਤ ਬਾਬਾ ਅਵਤਾਰ ਸਿੰਘ ਦਲ ਪੰਥ ਬਾਬਾ ਬਿਧੀ ਚੰਦ, ਬਾਬਾ ਬਲਬੀਰ ਸਿੰਘ ਬੁੱਢਾ ਦਲ 96ਵੇਂ ਕਰੋੜੀ, ਬਾਬਾ ਕਸ਼ਮੀਰ ਸਿੰਘ, ਬਾਬਾ ਸੁੱਖਾ ਸਿੰਘ ਭੂਰੀ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਸੇਵਾ ਸਿੰਘ ਖ਼ਡੂਰ ਸਾਹਿਬ, ਬਾਬਾ ਵੱਸਣ ਸਿੰਘ ਮੜੀਆਂ ਵਾਲੇ, ਬਾਬਾ ਸੇਵਾ ਸਿੰਘ ਖ਼ਡੂਰ ਸਾਹਿਬ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਰਾਜਪਾਲ ਸਿੰਘ, ਬਾਬਾ ਤਰਸੇਮ ਸਿੰਘ ਭਰਥ ਗਊਆਂ ਵਾਲੇ, ਬਾਬਾ ਗੁਰਸਾਹਿਬ ਸਿੰਘ ਸਪੁੱਤਰ ਬਾਬਾ ਦਰਸ਼ਨ ਸਿੰਘ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਹੀਰਾ ਸਿੰਘ ਝੂਲਣੇ ਮਹਿਲ ਵਾਲੇ, ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਬਾਬਾ ਸਤਨਾਮ ਸਿੰਘ, ਮਹਾਂਕਾਲ ਜਥੇਦਾਰ ਜਗੀਰ ਸਿੰਘ ਭੰਬੋਈ, ਬਾਬਾ ਬੀਰ ਸਿੰਘ, ਭਾਈ ਨਿਸ਼ਾਨ ਸਿੰਘ, ਬਾਬਾ ਬਿਕਰਮਜੀਤ ਸਿੰਘ, ਬਾਬਾ ਨਾਹਰ ਸਿੰਘ ਵਾਲੇ, ਜਥੇ ਜਰਨੈਲ ਸਿੰਘ ਤਰਨਾ ਦਲ ਖਰੜ ਆਦਿ ਨੇ ਵਿਸ਼ੇਸ਼ ਹਾਜ਼ਰੀ ਲਗਵਾਈ | ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਬਾਬਾ ਦੀਪ ਸਿੰਘ ਜੀ ਤੇ ਬਾਬਾ ਨੌਧ ਸਿੰਘ ਵਰਗੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਬਾਬਾ ਦੀਪ ਸਿੰਘ ਤੇ ਬਾਬਾ ਨੌਧ ਸਿੰਘ ਦਾ ਪ੍ਰਸੰਗ ਸਰਵਣ ਕਰਵਾਉਂਦਿਆਂ ਕਿਹਾ ਕਿ ਉਹ ਭਗਤੀ ਅਤੇ ਸ਼ਕਤੀ ਦੇ ਸੁਮੇਲ ਸਨ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ, ਸੰਤ ਬਾਬਾ ਬਲਬੀਰ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਆਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਮਹਿਤਾਬ ਸਿੰਘ ਭੰਬੋਈ, ਗਿਆਨੀ ਗੁਰਵਿੰਦਰ ਸਿੰਘ ਨੰਗਲੀ, ਗਿਆਨੀ ਸੁਖਚੈਨ ਸਿੰਘ ਵਰਪਾਲ, ਗਿਆਨੀ ਸੁਰਜੀਤ ਸਿੰਘ ਮੰਨਣ, ਕਵੀਸ਼ਰ ਗਿਆਨੀ ਗੁਰਪ੍ਰਤਾਪ ਸਿੰਘ ਵਰਪਾਲ, ਕਵੀਸ਼ਰ ਗਿਆਨੀ ਮਲਕੀਤ ਸਿੰਘ ਵਰਪਾਲ ਆਦਿ ਨੇ ਜੁੜ ਬੈਠੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਵਲੋਂ ਜੋੜ ਮੇਲੇ 'ਚ ਪੁੱਜੇ ਮਹਾਂਪੁਰਸ਼ਾਂ, ਸਿੰਘ ਸਾਹਿਬਾਨਾਂ, ਕਥਾਵਾਚਕਾਂ, ਕਵੀਸ਼ਰਾਂ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਗੁਰੂ ਬਖਸ਼ਿਸ਼ ਨਾਲ ਸਨਮਾਨਿਤ ਵੀ ਕੀਤਾ ਗਿਆ |
ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਤੇ ਸ਼ਹੀਦ ਬਾਬਾ ਨੌਧ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ
ਅਜੀਤ ਡੈਸਕ
16-02-2026