30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਪੰਥਕ ਕਾਨਫ਼ਰੰਸ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 18-02-2026

ਕਿਹਾ, ਜਲਦ ਹੀ ਇਸਤਰੀ ਅਕਾਲੀ ਦਲ, ਯੂਥ ਵਿੰਗ ਤੇ ਫੈਡਰੇਸ਼ਨ ਵਿੰਗ ਮਜ਼ਬੂਤ ਕੀਤੇ ਜਾਣਗੇ
ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਹੋਲਾ ਮਹੱਲਾ ਮੌਕੇ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਕਾਨਫ਼ਰੰਸ ਕਰਵਾਈ ਜਾਵੇਗੀ | ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗਾਂ ਲਈ ਪੁੱਜੇ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਰਕਿੰਗ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਸੁਝਾਅ ਦਿੱਤੇ ਹਨ, ਜਿਨ੍ਹਾਂ ਵਿਚ ਇਸਤਰੀ ਅਕਾਲੀ ਦਲ (ਮਹਿਲਾ ਵਿੰਗ) ਕਾਇਮ ਕਰਨਾ ਅਤੇ ਯੂਥ ਵਿੰਗ ਅਤੇ ਫੈਡਰੇਸ਼ਨ ਵਿੰਗ ਨੂੰ ਮਜ਼ਬੂਤ ਕਰਨਾ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅਤੇ ਪੰਥ ਨਾਲ ਸੰਬੰਧਿਤ ਮੁੱਦਿਆਂ 'ਤੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ | ਉਨ੍ਹਾਂ ਸੂਬਾਈ ਪੁਲਿਸ ਮੁਖੀ ਅਤੇ ਮੁੱਖ ਸਕੱਤਰ ਦੇ 'ਆਪ' ਦੀ ਸਿਆਸੀ ਰੈਲੀ ਵਿਚ ਸ਼ਾਮਿਲ ਹੋਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਨਾਲ ਸੁਹਿਰਦ ਪੰਜਾਬੀਆਂ ਵਿਚ ਚਿੰਤਾ ਪੈਦਾ ਹੋਈ ਹੈ, ਕਿਉਂਕਿ ਇਹ ਰੈਲੀ 'ਆਪ' ਵਲੋਂ ਆਗਾਮੀ ਚੋਣਾਂ ਨੂੰ ਮੱੁੱਖ ਰੱਖਦਿਆਂ ਕੀਤੀ ਗਈ ਸੀ | ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਅੰਬ ਸਾਹਿਬ ਦੇ ਜ਼ਮੀਨ ਘਪਲੇ ਤੋਂ ਇਲਾਵਾ ਕੋਟਲਾ ਨਿਹੰਗ ਵਿਖੇ ਇਕ ਹੋਰ ਮਹਿੰਗੀ ਜ਼ਮੀਨ ਨੂੰ ਸਸਤੇ ਭਾਅ ਵੇਚੇ ਜਾਣ ਦੇ ਮਾਮਲੇ ਦਾ ਖ਼ੁਲਾਸਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ ਅਤੇ ਸ਼ੋ੍ਰਮਣੀ ਕਮੇਟੀ ਦੀਆਂ ਕੀਮਤੀ ਜ਼ਮੀਨਾਂ ਦੀ ਵਿਕਰੀ ਨੂੰ ਕਥਿਤ ਤੌਰ 'ਤੇ ਉਤਸ਼ਾਹਿਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਵੀ ਨਿਰਪੱਖਤਾ ਨਾਲ ਪੜ੍ਹਤਾਲ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਕਥਿਤ ਤੌਰ 'ਤੇ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਥਿਤ ਤੌਰ 'ਤੇ ਚੋਣ ਫੰਡ ਇਕੱਠਾ ਕਰਨ ਲਈ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਵਿਕਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀਆਂ ਜਾਇਦਾਦਾਂ ਪੰਥ ਦੀਆਂ ਹਨ ਅਤੇ ਸ਼ੋ੍ਰਮਣੀ ਕਮੇਟੀ ਇਨ੍ਹਾਂ ਦੀ ਕੇਵਲ ਰਾਖੀ ਕਰਨ ਵਾਲੀ ਸੰਸਥਾ ਹੈ | ਉਨ੍ਹਾਂ ਕਿਹਾ ਕਿ ਪੰਥ ਦੀਆਂ ਸੰਸਥਾਵਾਂ ਤੇ ਜਾਇਦਾਦਾਂ ਨੂੰ ਖੁਰਦ-ਬੁਰਦ ਕਰਨਾ ਅਪਰਾਧ ਹੈ ਅਤੇ ਸ਼ੋ੍ਰਮਣੀ ਕਮੇਟੀ ਨੂੰ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਹੁਣ ਤੱਕ ਵੇਚੀਆਂ ਜ਼ਮੀਨਾਂ ਬਾਰੇ ਸਾਰੀਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਕਰਕੇ ਨਿਰਪੱਖ ਪੜ੍ਹਤਾਲ ਕਰਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਿੱਖ ਸਿਧਾਂਤਾਂ ਅਤੇ ਮਰਯਾਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦਾ ਭਾਜਪਾ ਨਾਲ ਕੋਈ ਸਿਆਸੀ ਗੱਠਜੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਲੋਂ ਸਿਧਾਂਤ ਤੇ ਮਰਯਾਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਇਸੇ ਦੌਰਾਨ ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕੱਤਰਤਾ ਚਾਰ ਦਹਾਕਿਆਂ ਬਾਅਦ ਦਲ ਦੇ ਅੰਮਿ੍ਤਸਰ ਸਥਿਤ ਮੁੱਖ ਦਫ਼ਤਰ ਵਿਖੇ ਹੋਈ ਹੈ | ਇਸ ਮੌਕੇ ਸੀਨੀਅਰ ਪਾਰਟੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਅਜੈਪਾਲ ਸਿੰਘ ਮੀਰਾਂਕੋਟ, ਜਗਜੀਤ ਸਿੰਘ ਕੋਹਲੀ, ਮਨਿੰਦਰ ਸਿੰਘ ਧੁੰਨਾ, ਦਲਜਿੰਦਰਬੀਰ ਸਿੰਘ ਵਿਰਕ, ਮਧੂਪਾਲ ਸਿੰਘ ਗੋਗਾ, ਬਿਕਰਮ ਸਿੰਘ ਲੱਕੀ, ਮਲਕੀਤ ਸਿੰਘ ਸਨੌਰ, ਗੁਰਵਿੰਦਰ ਸਿੰਘ ਸ਼ਾਮਪੁਰਾ, ਮਲਕੀਤ ਸਿੰਘ ਚਿੰਗਾਲ, ਗੁਰਜੀਤ ਸਿੰਘ ਤਲਵੰਡੀ, ਜਰਨੈਲ ਸਿੰਘ ਗੜ੍ਹਦੀਵਾਲ, ਅਵਤਾਰ ਸਿੰਘ ਕਲੇਰ, ਰਣਧੀਰ ਸਿੰਘ ਰੱਖੜਾ, ਭੁਪਿੰਦਰ ਸਿੰਘ ਸ਼ੇਖੂਪੁਰ, ਬਾਬਾ ਹਰਦੀਪ ਸਿੰਘ, ਜਸਬੀਰ ਸਿੰਘ ਜਫ਼ਰਵਾਲ, ਮਨਜੀਤ ਸਿੰਘ ਬੱਪੀਆਣਾ, ਅਮਿਤ ਸੇਠੀ, ਅਮਰਿੰਦਰ ਸਿੰਘ ਬਰਾੜ, ਸੁਰਜੀਤ ਸਿੰਘ ਬੋਪਾਰਾਏ, ਭੁਪਿੰਦਰ ਸਿੰਘ ਸੇਮਾ, ਸਤਪਾਲ ਸਿੰਘ ਵਡਾਲੀ, ਮਨਜੀਤ ਸਿੰਘ ਦਸੂਹਾ, ਹਰਮਿੰਦਰ ਸਿੰਘ ਗੱਗੜਪੁਰ, ਹਰਬੰਸ ਸਿੰਘ ਮੰਝਪੁਰ, ਗੁਰਲਾਲ ਸਿੰਘ ਜੰਡਵਾਲਾ, ਡਾ. ਮੁਖਤਿਆਰ ਸਿੰਘ ਭੁੱਲਰ, ਜਸਪਾਲ ਸਿੰਘ, ਬੀਬੀ ਹਰਜੀਤ ਕੌਰ ਤਲਵੰਡੀ, ਵਿਕਰਮਜੀਤ ਸਿੰਘ ਨਵਾਂ ਪਿੰਡ, ਗੁਰਵਿੰਦਰ ਸਿੰਘ ਡੂੰਮਛੇੜੀ, ਸ਼ਵਿੰਦਰ ਸਿੰਘ ਦੋਬਲੀਆ, ਬਲਵਿੰਦਰ ਸਿੰਘ ਜੋੜਾ ਸਿੰਘਾ, ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਹਰਬੰਸ ਸਿੰਘ ਮੰਝਪੁਰ, ਅਵਤਾਰ ਸਿੰਘ ਸਾਦਰਾ, ਗੁਰਮੀਤ ਸਿੰਘ ਮਕੜੋਨਾ, ਹਰੀ ਸਿੰਘ ਪੁਰੇਵਾਲ, ਅਮਨਦੀਪ ਸਿੰਘ ਗਿੱਲ, ਬਲਵਦੇਵ ਸਿੰਘ ਧੁੱਪਸੜੀ, ਮਨਪ੍ਰੀਤ ਸਿੰਘ ਭੋਲੂਵਾਲ, ਰਣਜੀਤ ਸਿੰਘ ਔਲਖ, ਹਰਜਿੰਦਰ ਸਿੰਘ ਤਰਨ ਤਾਰਨ, ਮਨਦੀਪ ਸਿੰਘ ਤਰਖਾਣਮਾਜਰਾ, ਸੁਖਮਨਦੀਪ ਸਿੰਘ ਸਿੱਧੂ, ਗੁਰਜਿੰਦਰ ਸਿੰਘ ਫ਼ਾਜ਼ਿਲਕਾ, ਜਗਤਾਰ ਸਿੰਘ ਅੰਮਿ੍ਤਸਰ, ਪਰਮਪਾਲ ਸਿੰਘ ਸਬਰਾ, ਸੁਖਦੇਵ ਸਿੰਘ ਫਗਵਾੜਾ ਸਮੇਤ ਸਮੁੱਚੀ ਵਰਕਿੰਗ ਕਮੇਟੀ ਤੇ ਜ਼ਿਲਾ ਪ੍ਰਧਾਨ ਹਾਜ਼ਰ ਸਨ |

ਪਿਛਲੀ ਖ਼ਬਰ ਮੋਹਨ ਭਾਗਵਤ 25 ਤੋਂ ਪੰਜਾਬ ਦੌਰੇ 'ਤੇ ਅਗਲੀ ਖ਼ਬਰ ਮਾਲਵਾ ਖੇਤਰ ਨੂੰ ਮਜ਼ਬੂਤ ਸੰਪਰਕ ਪ੍ਰਦਾਨ ਕਰੇਗਾ ਚਾਰ 'ਲੇਨ' ਵਾਲਾ ਦੋਰਾਹਾ ਰੇਲਵੇ ਓਵਰਬਿ੍ਜ-ਬਿੱਟੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।