29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕਾਂਗਰਸ ਪਾਰਟੀ ਮਨਰੇਗਾ ਸਕੀਮ ਨੂੰ ਬਹਾਲ ਰੱਖਣ ਲਈ ਸੰਘਰਸ਼ ਜਾਰੀ ਰੱਖੇਗੀ-ਭੁਪੇਸ਼ ਬਘੇਲ

ਅਜੀਤ ਡੈਸਕ 18-02-2026

ਭਾਜਪਾ ਪੰਜਾਬ 'ਚ ਰਾਸ਼ਟਰਪਤੀ ਰਾਜ ਲਗਾਉਣ ਦੇ ਰੌਂਅ 'ਚ-ਬਾਜਵਾ/ਵੜਿੰਗ
ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਮਨਰੇਗਾ ਸਕੀਮ ਨੂੰ ਬਹਾਲ ਰੱਖਣ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਕਿਸੇ ਵੀ ਕੀਮਤ 'ਤੇ ਮਜ਼ਦੂਰ ਤੇ ਕਿਸਾਨ ਵਿਰੋਧੀ ਫ਼ੈਸਲੇ ਲਾਗੂ ਨਹੀਂ ਹੋਣ ਦਿੱਤੇ ਜਾਣਗੇ | ਇਹ ਪ੍ਰਗਟਾਵਾ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਕਾਂਗਰਸ ਵਲੋਂ 'ਮਨਰੇਗਾ ਬਚਾਓ' ਰੈਲੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕੀਤਾ | ਉਨ੍ਹਾਂ ਆਖਿਆ ਕਿ ਪਹਿਲਾਂ ਮਨਰੇਗਾ ਸਕੀਮ ਦਾ ਨਾਂਅ ਬਦਲ ਕੇ ਮੋਦੀ ਸਰਕਾਰ ਨੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਵਾਲੀ ਗੱਲ ਕੀਤੀ ਹੈ ਅਤੇ ਹੁਣ ਅਮਰੀਕਾ ਨਾਲ ਵਪਾਰ ਸਮਝੌਤਾ ਕਰਕੇ ਕਿਸਾਨਾਂ, ਦੁਕਾਨਦਾਰਾਂ, ਛੋਟੇ ਵਪਾਰੀਆਂ ਦੇ ਹਿੱਤਾਂ ਨੂੰ ਸੱਟ ਮਾਰੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੱਕਾਂ ਦੀ ਰਾਖੀ ਲਈ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ | ਕਾਂਗਰਸ ਆਗੂਆਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਜਿਥੇ ਭਿ੍ਸ਼ਟਾਚਾਰ ਹੱਦਾਂ-ਬੰਨੇ੍ਹ ਟੱਪ ਗਿਆ ਹੈ, ਉਥੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਗੜਬੜਾ ਗਈ ਹੈ ਅਤੇ ਨਸ਼ਿਆਂ ਦਾ ਬੋਲਬਾਲਾ ਵੀ ਦਿਨੋ-ਦਿਨ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ 'ਚ ਕਤਲੇਆਮ ਤੇ ਗੁੰਡਾਗਰਦੀ ਕਰਵਾ ਕੇ ਰਾਸ਼ਟਰਪਤੀ ਰਾਜ ਲਿਆਉਣਾ ਚਾਹੁੰਦੀ ਹੈ, ਜਿਸ ਦਾ ਸਿੱਧਾ ਮਤਲਬ ਭਾਜਪਾ ਦਾ ਰਾਜ ਹੈ | ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਦਾਅਵਾ ਕੀਤਾ ਕਿ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਉਨ੍ਹਾਂ ਨਾਲ ਹੀ ਕਿਹਾ ਕਿ 2029 'ਚ ਦੇਸ਼ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਭਾਜਪਾ ਵਲੋਂ ਲਿਆਂਦੇ ਸਾਰੇ ਕਾਲੇ ਕਾਨੂੰਨ ਰੱਦ ਕਰਵਾਏ ਜਾਣਗੇ | ਉਨ੍ਹਾਂ ਆਖਿਆ ਕਿ ਭਗਵੰਤ ਮਾਨ ਹਕੂਮਤ ਤਾਨਾਸ਼ਾਹੀ ਅਤੇ ਪੰਜਾਬ ਨੂੰ ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਕੰਗਾਲੀ ਵੱਲ ਲੈ ਕੇ ਜਾ ਰਹੀ ਹੈ | ਅਪਰਾਧੀਆਂ ਨੂੰ ਐਨੀ ਖੁੱਲ੍ਹ ਮਿਲੀ ਹੋਈ ਹੈ ਕਿ ਉਹ ਬੇਫ਼ਿਕਰ ਹੋ ਕੇ ਲੁੱਟਾਂ, ਖੋਹਾਂ, ਕਤਲੇਆਮ, ਵਪਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਮੰਗਣ ਲੱਗੇ ਹਨ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਹਰਦਿਆਲ ਸਿੰਘ ਕੰਬੋਜ ਤੇ ਜਗਦੇਵ ਸਿੰਘ ਕਮਾਲੂ, ਹੈਪੀ ਖੇੜਾ, ਬਲਕੌਰ ਸਿੰਘ ਸਿੱਧੂ, ਅਰਸ਼ਦੀਪ ਸਿੰਘ ਗਾਗੋਵਾਲ, ਬਿਕਰਮ ਸਿੰਘ ਮੋਫਰ, ਡਾ. ਮਨਜੀਤ ਸਿੰਘ ਰਾਣਾ, ਪਿ੍ਤਪਾਲ ਸਿੰਘ ਡਾਲੀ, ਬਲਵਿੰਦਰ ਨਾਰੰਗ, ਅਮਰੀਕ ਸਿੰਘ ਢਿੱਲੋਂ, ਅਮਨ ਸਿੰਗਲਾ ਢੈਪਈ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਚਮਕੌਰ ਸਿੰਘ ਮੂਸਾ, ਗੁਰਸ਼ਰਨ ਸਿੰਘ ਮਾਖਾ, ਰਣਜੀਤ ਸਿੰਘ ਦੋਦੜਾ, ਗੁਰਪ੍ਰੀਤ ਸਿੰਘ ਵਿੱਕੀ, ਰਣਵੀਰ ਕੌਰ ਮੀਆਂ, ਬੀਰੇਂਦਰ ਸਿੰਘ ਧਾਲੀਵਾਲ, ਰਾਮ ਸਿੰਘ ਸਰਦੂਲਗੜ੍ਹ, ਮਨਜੀਤ ਸਿੰਘ ਮੀਆਂ, ਸੁਖਦਰਸ਼ਨ ਸਿੰਘ ਖਾਰਾ, ਹਰਵਿੰਦਰ ਭਾਰਦਵਾਜ, ਸੱਤਪਾਲ ਸਿੰਘ ਮੂਲੇਵਾਲਾ, ਲਾਜਪਤ ਰਾਏ ਸ਼ਰਮਾ, ਸੁਰੇਸ਼ ਕੁਮਾਰ ਨੰਦਗੜ੍ਹੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ 38 ਲੱਖ ਪਰਿਵਾਰਾਂ ਨੂੰ 3 ਮਹੀਨੇ ਦੀ ਮੁਫ਼ਤ ਕਣਕ ਦਾ ਕੋਟਾ ਜਾਰੀ ਅਗਲੀ ਖ਼ਬਰ ਪੰਜਾਬ ਧਰਤੀ ਹੇਠਲੇ ਪਾਣੀ ਦੇ ਸਭ ਤੋਂ ਵੱਡੇ ਖ਼ਪਤਕਾਰ ਵਜੋਂ ਉੱਭਰਿਆ ਵਾਤਾਵਰਨ ਮਾਹਿਰਾਂ ਨੇ ਪ੍ਰਗਟਾਈ ਚਿੰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।