29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਅਜੀਤ ਡੈਸਕ 18-02-2026

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਲੋਂ ਪੰਜ ਰੋਜ਼ਾ ਖੇਡ ਮਹਾਂਕੁੰਭ ਦਾ ਉਦਘਾਟਨ
ਮਸਤੂਆਣਾ ਸਾਹਿਬ, 17 ਫਰਵਰੀ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨਿਗਰਾਨੀ ਤੇ ਅਕਾਲ ਕਾਲਜ ਕੌਂਸਲ ਦੇ ਸਹਿਯੋਗ ਨਾਲ ਪੰਜ ਰੋਜ਼ਾ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਹੈਂਡਬਾਲ (ਮੈਨ) ਚੈਂਪੀਅਨਸ਼ਿਪ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਕੀਤਾ ਗਿਆ | ਉਦਘਾਟਨੀ ਸਮਾਰੋਹ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਪੁਲਿਸ ਕਪਤਾਨ ਰਾਜੇਸ਼ ਛਿੱਬਰ, ਗੁਰਜੰਟ ਸਿੰਘ ਦੁੱਗਾਂ, ਐਡਵੋਕੇਟ ਮਨਜੀਤ ਸਿੰਘ ਬਾਲੀਆਂ, ਹਰਜੀਤ ਸਿੰਘ ਸੰਜੂਮਾਂ, ਬਹਾਦਰ ਸਿੰਘ ਭਸੌੜ, ਸਪੋਰਟਸ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ, ਡਾ. ਮਹਿੰਦਰਪਾਲ ਕੌਰ, ਹਰਮਨਜੀਤ ਸਿੰਘ ਮੈਨੇਜਰ, ਡਾ. ਗੁਰਸ਼ਰਨ ਸਿੰਘ ਗਿੱਲ, ਡਾ. ਗੀਤਾ ਠਾਕੁਰ ਮੌਜੂਦ ਸਨ | ਪ੍ਰਧਾਨਗੀ ਭਾਸ਼ਣ ਦੌਰਾਨ ਵੀ.ਸੀ. ਡਾ. ਜਗਦੀਪ ਸਿੰਘ ਨੇ ਸੰਤ ਅਤਰ ਸਿੰਘ ਦੇ ਸਿੱਖਿਆ ਪ੍ਰਤੀ ਦਿ੍ਸ਼ਟੀਕੋਣ ਨੂੰ ਉਜਾਗਰ ਕਰਦਿਆਂ ਅਕਾਲ ਕਾਲਜ ਕੌਂਸਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਕਰਵਾਉਣ ਨਾਲ ਖਿਡਾਰੀਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਹੁੰਦਾ ਹੈ | ਸਪੋਰਟਸ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਆਏ ਹੋਏ ਮਹਿਮਾਨਾਂ ਤੇ ਵੱਖ-ਵੱਖ ਯੂਨੀਵਰਸਿਟੀਆਂ ਤੋਂ ਪਹੁੰਚੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ | ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸਵਾਗਤੀ ਭਾਸ਼ਣ ਦੌਰਾਨ ਵਾਈਸ ਚਾਂਸਲਰ ਅੱਗੇ 'ਆਉਟਸਟੈਂਡਿੰਗ ਸੀਟਾਂ' ਨੂੰ ਮੁੜ ਬਹਾਲ ਕਰਨ ਦੀ ਅਹਿਮ ਮੰਗ ਰੱਖੀ | ਏ.ਆਈ.ਯੂ. ਵਲੋਂ ਨਿਯੁਕਤ ਆਬਜ਼ਰਵਰ ਡਾ. ਐਸ. ਸੁਧਾਕਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ | ਚੈਂਪੀਅਨਸ਼ਿਪ ਦੇ ਉਦਘਾਟਨੀ ਲੀਗ ਮੁਕਾਬਲਿਆਂ ਦੌਰਾਨ ਖਿਡਾਰੀਆਂ ਵਲੋਂ ਪਹਿਲੇ ਦਿਨ ਹੋਏ ਸਖ਼ਤ ਮੁਕਾਬਲੇ ਦੌਰਾਨ ਸੀ.ਡੀ.ਐਲ. ਯੂਨੀਵਰਸਿਟੀ ਸਿਰਸਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਆਫ਼ ਜੰਮੂ ਨੂੰ 36-19 ਦੇ ਵੱਡੇ ਫ਼ਰਕ ਨਾਲ ਮਾਤ ਦਿੱਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੇ ਪ੍ਰਯਾਗਰਾਜ ਯੂਨੀਵਰਸਿਟੀ ਵਿਚਕਾਰ ਹੋਏ ਮੁਕਾਬਲੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਨੇ 22-20 ਦੇ ਮਾਮੂਲੀ ਅੰਤਰ ਨਾਲ ਜਿੱਤ ਦਰਜ਼ ਕੀਤੀ | ਇਸੇ ਤਰ੍ਹਾਂ ਕਾਨਪੁਰ ਯੂਨੀਵਰਸਿਟੀ ਨੇ ਯੂਨੀਵਰਸਿਟੀ ਆਫ਼ ਅਲਾਹਾਬਾਦ ਨੂੰ 17-8 ਨਾਲ ਹਰਾਇਆ | ਯੂਨੀਵਰਸਿਟੀ ਆਫ਼ ਦਿੱਲੀ ਨੇ ਗਡਵਾਸੂ ਯੂਨੀਵਰਸਿਟੀ ਲੁਧਿਆਣਾ ਉੱਪਰ 37-14 ਦੇ ਵੱਡੇ ਸਕੋਰ ਨਾਲ ਜਿੱਤ ਪ੍ਰਾਪਤ ਕੀਤੀ, ਜਦਕਿ ਕਮਾਓ ਯੂਨੀਵਰਸਿਟੀ ਨੈਨੀਤਾਲ ਨੇ ਅਲੀਗੜ੍ਹ ਯੂਨੀਵਰਸਿਟੀ ਦੀ ਟੀਮ ਨੂੰ 17-09 ਨਾਲ ਹਰਾਇਆ | ਇਸ ਮੌਕੇ ਡਾਕਟਰ ਰਣਧੀਰ ਸ਼ਰਮਾ ਵਲੋਂ ਕੀਤੇ ਮੰਚ ਸੰਚਾਲਨ ਉਪਰੰਤ ਡਾ. ਅਮਨਦੀਪ ਕੌਰ, ਡਾ. ਵਿਜੈ ਪਲਾਹਾ, ਡਾ. ਸੁਖਦੀਪ ਕੌਰ, ਡਾ. ਰਾਜਵਿੰਦਰਪਾਲ ਸਿੰਘ, ਡਾ. ਜਤਿੰਦਰ ਦੇਵ, ਡਾ. ਮੇਜਰ ਸਿੰਘ, ਡਾ. ਨਿਰਪਜੀਤ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਮਾਨ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ ਸਮੇਤ ਖੇਡ ਜਗਤ ਦੀਆਂ ਨਾਮਵਰ ਹਸਤੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਬਰੇਟਾ ਦੇ ਭਰਤ ਬਾਂਸਲ ਨੇ ਜੇ.ਈ.ਈ. ਪ੍ਰੀਖਿਆ 'ਚ ਪੰਜਾਬ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪੰਜਾਬ ਦੇ 38 ਲੱਖ ਪਰਿਵਾਰਾਂ ਨੂੰ 3 ਮਹੀਨੇ ਦੀ ਮੁਫ਼ਤ ਕਣਕ ਦਾ ਕੋਟਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।