20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਧਿਆਪਕ ਮੇਲੇ 'ਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਿਲ-ਬੈਂਸ <br/>

ਅਜੀਤ ਡੈਸਕ 18-02-2026

ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)-ਸੂਬੇ ਦੇ ਵਿਦਿਅਕ ਖੇਤਰ 'ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ 'ਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ਅਧਿਆਪਕ ਮੇਲਾ ਕਰਵਾਇਆ ਗਿਆ | ਇਸ 'ਚ 8000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇਕ ਜੀਵੰਤ ਕੇਂਦਰ 'ਚ ਬਦਲਣਾ ਸੀ | ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ 'ਚ ਬਦਲਾਅ ਲਿਆਉਣ ਅਤੇ ਇਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ, ਜਿਥੇ ਸਿੱਖਿਆ ਸ਼ਾਸਤਰ 'ਚ ਨਵੀਨਤਾ ਨੂੰ ਸ਼ਾਮਿਲ ਕੀਤਾ ਜਾਂਦਾ ਹੈ | ਐਸ.ਸੀ.ਈ.ਆਰ.ਟੀ. ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ 'ਚ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉਤਮਤਾ 'ਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਮੋਦੀ ਨੇ ਏ. ਆਈ. ਐਕਸਪੋ ਦਾ ਵੀਡੀਓ ਕੀਤਾ ਸਾਂਝਾ <br/> ਅਗਲੀ ਖ਼ਬਰ ਰਾਜਪਾਲ ਯਾਦਵ ਤਿਹਾੜ ਜੇਲ੍ਹ ਤੋਂ ਬਾਹਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।