17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਿੰਡ ਜਿਊਾਦ ਵਿਖੇ ਪੁਲਿਸ ਤੇ ਕਿਸਾਨਾਂ ਵਿਚਾਲੇ ਤਿੱਖਾ ਟਕਰਾਅ, ਅੱਥਰੂ ਗੈਸ ਦੇ ਗੋਲੇ ਦਾਗੇ-ਦੋ ਜ਼ਖ਼ਮੀ <br/>

ਅਜੀਤ ਡੈਸਕ 19-02-2026
ਚਾਉਕੇ (ਬਠਿੰਡਾ), 18 ਫ਼ਰਵਰੀ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਵਿਚੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ ਦੇਖਣ ਨੂੰ ਮਿਲਿਆ¢ ਇਸ ਦੌਰਾਨ ਦੋਵਾਂ ਵਿਚਾਲੇ ਜੰਮ ਕੇ ਪੱਥਰਬਾਜ਼ੀ ਹੋਈ, ਜਿਸ ਤੋਂ ਬਾਅਦ ਸਥਿਤੀ ਕਾਬੂ ਕਰਨ ਲਈ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ, ਜਿਸ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਵੀ ਖ਼ਬਰ ਹੈ¢ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੀ ਘਟਨਾ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਖੜ੍ਹੀ ਹੋਈ ਹੈ ਅਤੇ ਕਿਸਾਨਾਂ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ¢ ਜ਼ਿਕਰਯੋਗ ਹੈ ਕਿ ਪਿੰਡ ਜਿਉਂਦ ਦੇ ਸ਼ਗਨਪ੍ਰੀਤ ਸਿੰਘ ਅਤੇ ਪਿੰਡ ਚਾਉਕੇ ਦੇ ਬਲਦੇਵ ਸਿੰਘ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਤਣਾਅ ਬਣਿਆ ਹੋਇਆ ਹੈ¢ ਅੱਜ ਜਦੋਂ ਕਿਸਾਨ ਪਿੰਡ ਜਿਉਂਦ ਦੀ ਸੱਥ 'ਚ ਮੀਟਿੰਗ ਕਰ ਰਹੇ ਸਨ ਤਾਂ ਪੁਲਿਸ ਵਲੋਂ ਉਨ੍ਹਾਂ ਨੂੰ ਖੁਦੇੜਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ¢ ਖੇਤਰ 'ਚ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ¢ ਬਠਿੰਡਾ ਪੁਲਿਸ ਦੇ ਡੀ.ਐਸ.ਪੀ. ਵਲੋਂ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂਕਿ ਪਿੰਡ ਦੀ ਸੱਥ 'ਚ ਕਿਸਾਨਾਂ ਵਲੋਂ ਰੋਸ ਧਰਨਾ ਜਾਰੀ ਹੈ |

ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੀ ਨਜ਼ਰਬੰਦੀ ਖ਼ਿਲਾਫ਼ ਪਟੀਸ਼ਨ 'ਤੇ ਹਾਈ ਕੋਰਟ 'ਚ ਤਿੱਖੀ ਬਹਿਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।