17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਹਰਿਆਣਾ ਤੇ ਹਿਮਾਚਲ ਸਮੇਤ ਰਾਜ ਸਭਾ ਦੀਆਂ 37 ਸੀਟਾਂ ਲਈ ਵੋਟਿੰਗ 16 ਮਾਰਚ ਨੂੰ <br/>

ਅਜੀਤ ਡੈਸਕ 19-02-2026
ਨਵੀਂ ਦਿੱਲੀ, 18 ਫਰਵਰੀ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਬੁੱਧਵਾਰ ਨੂੰ 10 ਰਾਜਾਂ ਦੀਆਂ ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ | ਇਨ੍ਹਾਂ 37 ਸੀਟਾਂ ਲਈ 16 ਮਾਰਚ ਨੂੰ ਚੋਣਾਂ ਹੋਣਗੀਆਂ, ਜਿਨ੍ਹਾਂ ਰਾਜਾਂ 'ਚ ਰਾਜ ਸਭਾ ਸੀਟਾਂ ਲਈ ਚੋਣਾਂ ਹੋਈਆਂ ਹਨ | ਉਨ੍ਹਾਂ 'ਚੋਂ ਮਹਾਰਾਸ਼ਟਰ ਦੀਆਂ 7, ਓਡੀਸਾ ਦੀਆਂ 4, ਤਾਮਿਲਨਾਡੂ ਦੀਆਂ 6, ਪੱਛਮੀ ਬੰਗਾਲ ਦੀਆਂ 5, ਅਸਾਮ ਦੀਆਂ 3, ਬਿਹਾਰ 'ਚ 5, ਛੱਤੀਸਗੜ੍ਹ, ਹਰਿਆਣਾ ਅਤੇ ਤੇਲੰਗਾਨਾ ਦੀਆਂ 2-2 ਅਤੇ ਹਿਮਾਚਲ ਪ੍ਰਦੇਸ਼ ਦੀ 1 ਸੀਟ ਸ਼ਾਮਿਲ ਹੈ | ਇਨ੍ਹਾਂ ਸਾਰੀਆਂ ਸੀਟਾਂ 'ਤੇ ਨੇਤਾਵਾਂ ਦਾ ਕਾਰਜਕਾਲ 2 ਅਪ੍ਰੈਲ ਅਤੇ 9 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ | ਜਿਹੜੇ ਸੰਸਦ ਮੈਂਬਰਾਂ ਦਾ ਕਾਰਜਕਾਲ ਖਤਮ ਹੋ ਰਿਹਾ ਹੈ, ਉਨ੍ਹਾਂ 'ਚੋਂ ਸ਼ਰਦ ਪਵਾਰ, ਪਿ੍ਅੰਕਾ ਚਤੁਰਵੇਦੀ, ਰਾਮਦਾਸ ਅਠਾਵਲੇ, ਉਪੇਂਦਰ ਕੁਸ਼ਵਾਹਾ, ਕਿਰਨ ਚੌਧਰੀ, ਡਾ. ਅਭਿਸ਼ੇਕ ਮਨੂ ਸਿੰਘਵੀ ਅਤੇ ਕੇ.ਆਰ. ਸੁਰੇਸ਼ ਰੈਡੀ ਸ਼ਾਮਿਲ ਹਨ |
ਚੋਣਾਂ ਦਾ ਸ਼ਡਿਊਲ
ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਰਾਜ ਸਭਾ ਦੀਆਂ 37 ਸੀਟਾਂ ਲਈ 26 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ | ਉਮੀਦਵਾਰ 5 ਮਾਰਚ ਤੱਕ ਨਾਮਜ਼ਦਗੀ ਦਾਖਲ ਕਰ ਸਕਣਗੇ | 6 ਮਾਰਚ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਹੋਵੇਗੀ | 9 ਮਾਰਚ ਤੱਕ ਉਹ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ | 16 ਮਾਰਚ ਨੂੰ ਵੋਟਿੰਗ ਹੋਵੇਗੀ | ਉਸੇ ਦਿਨ ਸ਼ਾਮ 5 ਵਜੇ ਤੋਂ ਵੋਟਾਂ ਦੀ ਗਿਣਤੀ ਹੋਵੇਗੀ | 20 ਮਾਰਚ ਤੱਕ ਚੋਣ ਦਾ ਪੂਰਾ ਅਮਲ ਖਤਮ ਹੋ ਜਾਵੇਗਾ |

ਪਿਛਲੀ ਖ਼ਬਰ ਮੁੱਖ ਸਕੱਤਰ ਤੇ ਡੀ.ਜੀ.ਪੀ. ਵਲੋਂ 'ਆਪ' ਦੀ ਰੈਲੀ 'ਚ ਸ਼ਮੂਲੀਅਤ ਸੰਵਿਧਾਨਕ ਨਿਯਮਾਂ ਦੀ ਉਲੰਘਣਾ-ਕਰੀਮਪੁਰੀ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਪਜਾਮੇ ਦਾ ਨਾਲਾ ਖੋਲ੍ਹਣ ਵਾਲੇ ਇਲਾਹਾਬਾਦ ਹਾਈ ਕੋਰਟ ਦੇ ਵਿਵਾਦਿਤ ਫ਼ੈਸਲੇ ਨੂੰ ਪਲਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।