17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜਲਿ੍ਹਆਂਵਾਲਾ ਬਾਗ ਪਹੁੰਚੇ ਸੈਲਾਨੀਆਂ ਨੇ ਪ੍ਰਬੰਧਕਾਂ 'ਤੇ ਫ਼ਰਜ਼ੀਵਾੜੇ ਦੇ ਲਗਾਏ ਦੋਸ਼ ਕਿਹਾ, ਸਮਾਰਕ 'ਚ ਮਾਲੀਆਂ ਨੂੰ ਬਣਾਇਆ ਆਪਰੇਟਰ ਤੇ ਇੰਚਾਰਜ <br/>

ਅਜੀਤ ਡੈਸਕ 19-02-2026
ਅੰਮਿ੍ਤਸਰ, 18 ਫਰਵਰੀ (ਸੁਰਿੰਦਰ ਕੋਛੜ)-ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ 6.5 ਏਕੜ 'ਚ ਫੈਲੇ ਜਲਿ੍ਹਆਂਵਾਲਾ ਬਾਗ ਸਮਾਰਕ ਵਿਖੇ ਪਹੁੰਚੇ ਕੁਝ ਸੈਲਾਨੀਆਂ ਨੇ ਪ੍ਰਬੰਧਕਾਂ 'ਤੇ ਕਥਿਤ ਫਰਜ਼ੀਵਾੜੇ ਦੇ ਦੋਸ਼ ਲਗਾਏ ਹਨ | ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਲੋਂ ਸਮਾਰਕ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਅਹਿਮਦਾਬਾਦ (ਗੁਜਰਾਤ) ਦੀ ਵਾਮਾ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਨਾਮੀ ਕੰਪਨੀ ਨੂੰ ਸੌਂਪੀ ਗਈ ਹੈ, ਜਿਸ ਵਲੋਂ ਸਾਫ਼-ਸਫ਼ਾਈ, ਸੁਰੱਖਿਆ ਅਤੇ ਸਾਂਭ-ਸੰਭਾਲ ਦੇ ਲਈ ਵੱਡੀ ਗਿਣਤੀ 'ਚ ਕਰਮਚਾਰੀਆਂ ਦੀ ਨਿਯੁਕਤੀ ਕੀਤੇ ਜਾਣ ਬਾਰੇ ਦਾਅਵੇ ਕੀਤੇ ਜਾ ਰਹੇ ਹਨ | ਉਕਤ ਸੈਲਾਨੀਆਂ ਨੇ ਦਾਅਵਾ ਕੀਤਾ ਕਿ ਡਿਊਟੀ 'ਤੇ ਤਾਇਨਾਤ ਕੁਝ ਕਰਮਚਾਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਜਲਿ੍ਹਆਂਵਾਲਾ ਬਾਗ 'ਚ ਬਤੌਰ ਮਾਲੀ ਨਿਯੁਕਤ ਕੀਤੇ ਦੋ ਭਰਾਵਾਂ 'ਚੋਂ ਇਕ ਨੂੰ ਸਕੱਤਰ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ, ਜੋ ਇਕ ਤਰ੍ਹਾਂ ਨਾਲ 'ਇੰਚਾਰਜ' ਦੀ ਭੂਮਿਕਾ ਨਿਭਾਅ ਰਿਹਾ ਹੈ, ਜਦਕਿ ਉਸ ਦੇ ਭਰਾ ਨੂੰ ਸਮਾਰਕ ਦੀ ਗੈਲਰੀ 'ਚ ਓਪਰੇਟਰ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ | ਜਦੋਂ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਲਈ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁਖਰਜੀ ਨਾਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕੀ | ਇਥੇ ਇਹ ਵੀ ਦੱਸਣਯੋਗ ਹੈ ਕਿ ਜਲਿ੍ਹਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੀ ਮੌਜੂਦਾ ਕਮੇਟੀ ਦਾ ਕਾਰਜਕਾਲ 8 ਅਕਤੂਬਰ 2023 ਨੂੰ ਖ਼ਤਮ ਹੋ ਚੁੱਕਾ ਹੈ, ਜਦਕਿ ਕੇਂਦਰ ਸਰਕਾਰ ਦੀ ਜਲਿ੍ਹਆਂਵਾਲਾ ਬਾਗ ਸਮਾਰਕ 'ਚ ਕੋਈ ਵਿਸ਼ੇਸ਼ ਦਿਲਚਸਪੀ ਨਾ ਹੋਣ ਕਰਕੇ ਇਸ ਕਮੇਟੀ ਦੀ ਅਜੇ ਤਕ ਇਕ ਵੀ ਅਧਿਕਾਰਕ ਬੈਠਕ ਨਹੀਂ ਕਰਵਾਈ ਗਈ ਹੈ | ਉਕਤ ਸੈਲਾਨੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ ਸਮਾਰਕ ਵਿਖੇ ਰੋਜ਼ਾਨਾ 20-25 ਹਜ਼ਾਰ ਸੈਲਾਨੀ ਪਹੁੰਚਦੇ ਹਨ ਪਰ ਉਨ੍ਹਾਂ ਨੂੰ ਬਾਗ ਵਿਚ ਮੌਜੂਦ ਸਮਾਰਕਾਂ ਅਤੇ ਸੰਨ 1919 ਦੀ ਵਿਸਾਖੀ ਮੌਕੇ ਬਾਗ 'ਚ ਹੋਏ ਕਤਲੇਆਮ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਵਾਲੇ ਗਾਈਡ ਉਪਲਬਧ ਨਾ ਹੋਣ ਕਰਕੇ ਸੈਲਾਨੀਆਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ |

ਪਿਛਲੀ ਖ਼ਬਰ ਪਾਕਿ ਰਾਸ਼ਟਰਪਤੀ ਜ਼ਰਦਾਰੀ ਨੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਜਤਾਈ <br/> ਅਗਲੀ ਖ਼ਬਰ ਐਨ.ਸੀ.ਈ.ਆਰ.ਟੀ. ਨੂੰ ਉੱਚ ਦਰਜੇ ਦੀ ਖੋਜ ਤੇ ਸਿੱਖਿਆ ਯੂਨੀਵਰਸਿਟੀ 'ਚ ਤਬਦੀਲ ਕਰਨ ਦੇ ਉਪਰਾਲੇ ਤੇਜ਼ ਅੰਤਰਰਾਸ਼ਟਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।