17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪਾਕਿ ਰਾਸ਼ਟਰਪਤੀ ਜ਼ਰਦਾਰੀ ਨੇ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਜਤਾਈ <br/>

ਅਜੀਤ ਡੈਸਕ 19-02-2026
ਅੰਮਿ੍ਤਸਰ, 18 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਦੇ ਦਰਸ਼ਨਾਂ ਅਤੇ ਉਥੋਂ ਦੇ ਸਿੱਖ ਭਾਈਚਾਰੇ ਨਾਲ ਮੁਲਾਕਾਤ ਦੀ ਇੱਛਾ ਜ਼ਾਹਿਰ ਕੀਤੀ ਹੈ | ਸਿੰਧੀ ਸਿੱਖ ਸੰਗਤ ਦੇ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਮਹੇਸ਼ ਸਿੰਘ ਨੇ ਰਾਸ਼ਟਰਪਤੀ ਜ਼ਰਦਾਰੀ ਨਾਲ ਮੁਲਾਕਾਤ ਬਾਅਦ 'ਅਜੀਤ' ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨਿਵਾਸ ਵਿਖੇ ਜ਼ਰਦਾਰੀ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਸਮੇਤ ਦਲੀਪ ਸਿੰਘ ਅਤੇ ਪਵਨ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਉਕਤ ਸਿੱਖ ਆਗੂਆਂ ਵਲੋਂ ਰਾਸ਼ਟਰਪਤੀ ਜ਼ਰਦਾਰੀ ਨੂੰ ਤਲਵਾਰ ਅਤੇ ਸ਼ਾਲ ਵੀ ਭੇਟ ਕੀਤੀ ਗਈ | ਪਾਕਿ ਸਿੱਖ ਭਾਈਚਾਰੇ ਨਾਲ ਗੱਲਬਾਤ ਕਰਦਿਆਂ ਜ਼ਰਦਾਰੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਘੱਟ-ਗਿਣਤੀਆਂ ਨੂੰ ਆਪਣੇ ਸਿਰ ਦਾ ਤਾਜ ਮੰਨਿਆ ਹੈ ਅਤੇ ਉਹ ਹਮੇਸ਼ਾ ਸਿੰਧੀ ਹਿੰਦੂਆਂ ਦੇ ਧਾਰਮਿਕ ਸਮਾਗਮਾਂ 'ਚ ਪਰਿਵਾਰ ਦੇ ਵਡੇਰੇ ਦੀ ਹੈਸੀਅਤ ਨਾਲ ਸ਼ਿਰਕਤ ਕਰਕੇ ਉਨ੍ਹਾਂ ਦੀਆਂ ਖ਼ੁਸ਼ੀਆਂ 'ਚ ਹਿੱਸੇਦਾਰ ਬਣਦੇ ਰਹੇ ਹਨ | ਉਨ੍ਹਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਦੌਰੇ 'ਤੇ ਜਾਣ ਦੀ ਇੱਛਾ ਜ਼ਾਹਿਰ ਕਰਦਿਆਂ ਇਹ ਵੀ ਕਿਹਾ ਕਿ ਉਹ ਉਥੇ ਸਿੱਖ ਭਾਈਚਾਰੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਗੇ ਅਤੇ ਮੌਕੇ 'ਤੇ ਨਿਪਟਾਰਾ ਵੀ ਕੀਤਾ ਜਾਵੇਗਾ |

ਪਿਛਲੀ ਖ਼ਬਰ ਰਾਸ਼ਟਰੀ ਰਾਜਮਾਰਗਾਂ 'ਤੇ ਬਣਨਗੇ 'ਮਧੂਮੱਖੀ ਗਲਿਆਰੇ' 2026-27 ਦੌਰਾਨ 40 ਲੱਖ ਬੂਟੇ ਲਗਾਉਣ ਦਾ ਟੀਚਾ <br/> ਅਗਲੀ ਖ਼ਬਰ ਜਲਿ੍ਹਆਂਵਾਲਾ ਬਾਗ ਪਹੁੰਚੇ ਸੈਲਾਨੀਆਂ ਨੇ ਪ੍ਰਬੰਧਕਾਂ 'ਤੇ ਫ਼ਰਜ਼ੀਵਾੜੇ ਦੇ ਲਗਾਏ ਦੋਸ਼ ਕਿਹਾ, ਸਮਾਰਕ 'ਚ ਮਾਲੀਆਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।