16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੀ.ਪੀ.ਆਈ. ਦੀ 25ਵੀਂ ਸੂਬਾ ਪੱਧਰੀ ਕਾਨਫ਼ਰੰਸ 'ਚ ਸੂਬੇ ਦੇ ਮੌਜੂਦਾ ਹਾਲਾਤ 'ਤੇ ਚਰਚਾ <br/>

ਅਜੀਤ ਡੈਸਕ 19-02-2026
ਜਲੰਧਰ, 18 ਫਰਵਰੀ (ਜਸਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਸੂਬਾਈ ਕਾਨਫਰੰਸ ਵਿਚ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਰਾਜਸੀ ਰੀਵਿਊ ਰਿਪੋਰਟ ਅਤੇ ਜਥੇਬੰਦਕ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਕਾਮਰੇਡ ਬਰਾੜ ਨੇ ਅੰਤਰਰਾਸ਼ਟਰੀ ਹਾਲਾਤ ਤੋਂ ਲੈ ਕੇ ਪੰਜਾਬ ਦੀਆਂ ਸਿਆਸੀ, ਸਮਾਜੀ ਤੇ ਆਰਥਿਕ ਹਾਲਤਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ | ਉਨ੍ਹਾਂ ਸਤੰਬਰ 2025 ਵਿਚ ਚੰਡੀਗੜ੍ਹ 'ਚ ਹੋਈ ਪਾਰਟੀ ਕਾਂਗਰਸ ਦੀ ਵੱਡੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਸਿਹਰਾ ਪੰਜਾਬ ਦੀ ਸਮੁੱਚੀ ਪਾਰਟੀ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਪੰਜਾਬ ਦੀਆਂ ਮੌਜੂਦਾ ਸਥਿਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਸਮਿਆਂ ਵਿਚ ਡੇਰਾਵਾਦ ਦਾ ਵੱਡਾ ਉਭਾਰ ਹੋਇਆ ਹੈ | ਆਰ.ਐਸ.ਐਸ. ਅਤੇ ਭਾਜਪਾ ਵਲੋਂ ਪੰਜਾਬ ਦੇ ਲੋਕਾਂ ਨੂੰ ਆਪਣੀ ਜਕੜ ਵਿਚ ਲੈਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ | ਕਾਮਰੇਡ ਬਰਾੜ ਨੇ ਭਾਜਪਾ, ਆਰ.ਐਸ.ਐਸ. ਅਤੇ ਅਕਾਲੀ ਦਲ ਦੇ ਸੰਭਾਵੀ ਗੱਠਜੋੜ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਲਈ ਠੀਕ ਨਹੀਂ ਹੋਵੇਗਾ | ਇਸ ਮੌਕੇ ਦਰਪੇਸ਼ ਮੌਜੂਦਾ ਮੁੱਦਿਆਂ 'ਤੇ ਕਾਮਰੇਡ ਹਰਦੇਵ ਸਿੰਘ ਅਰਸ਼ੀ, ਕਾਮਰੇਡ ਨਿਰਮਲ ਸਿੰਘ ਧਾਲੀਵਾਲ, ਕਾਮਰੇਡ ਜਗਰੂਪ, ਕ੍ਰਿਸ਼ਨ ਚੌਹਾਨ, ਪਿ੍ਥੀਪਾਲ ਮਾੜੀਮੇਘਾ, ਸੁਖਦੇਵ ਸ਼ਰਮਾ, ਦੇਵੀ ਕੁਮਾਰੀ ਸਰਹਾਲੀ ਕਲਾਂ, ਕੁਲਦੀਪ ਭੋਲਾ, ਰਜਿੰਦਰ ਪਾਲ ਕੌਰ ਸਮੇਤ 41 ਸਾਥੀਆਂ ਵਲੋਂ ਭਖਵੀਂ ਬਹਿਸ 'ਚ ਹਿੱਸਾ ਲਿਆ ਗਿਆ | ਇਸ ਦੌਰਾਨ ਵੈਟਰਨ ਕਮਿਊਨਿਸਟ ਆਗੂਆਂ ਨੂੰ ਸੂਬਾ ਪਾਰਟੀ ਵਲੋਂ ਸਨਮਾਨਿਤ ਕੀਤਾ ਗਿਆ | ਸਨਮਾਨ ਪ੍ਰਾਪਤ ਕਰਨ ਵਾਲੇ ਆਗੂਆਂ ਵਿਚ ਭੁਪਿੰਦਰ ਸਾਂਬਰ, ਹਰਭਜਨ ਸਿੰਘ, ਸੰਪੂਰਨ ਸਿੰਘ ਛਾਜਲੀ, ਚੰਦ ਫਤਿਹਪੁਰੀ, ਕੁਸ਼ਲ ਭੌਰਾ ਆਦਿ ਸ਼ਾਮਿਲ ਹਨ | ਇਸ ਮੌਕੇ ਲਖਬੀਰ ਸਿੰਘ ਨਿਜ਼ਾਮਪੁਰ ਵਲੋਂ ਪੇਸ਼ ਕੀਤੇ ਮਤੇ 'ਚ ਪੰਜਾਬ ਦੇ ਸੰਘਰਸ਼ਸ਼ੀਲ ਮਜ਼ਦੂਰਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਉਪਰ ਹੁੰਦੇ ਪੁਲਿਸ ਤਸ਼ੱਦਦ ਦੀ ਨਿਖੇਧੀ ਕੀਤੀ ਗਈ | ਬਠਿੰਡਾ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਰੋਸ ਧਰਨੇ ਨੂੰ ਅਸਫ਼ਲ ਕਰਨ ਲਈ ਪੂਰੇ ਪੰਜਾਬ ਦੀ ਕੀਤੀ ਗਈ ਨਾਕੇਬੰਦੀ ਦੀ ਨਿਖੇਧੀ ਦਾ ਵੀ ਮਤਾ ਪੇਸ਼ ਕੀਤਾ ਗਿਆ | ਇਸੇ ਤਰ੍ਹਾਂ ਡਾ. ਰਜਿੰਦਰ ਪਾਲ ਸਿੰਘ ਔਲਖ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਅਰੁਣ ਮਿੱਤਰਾ ਅਤੇ ਗਿਆਨ ਸੈਦਪੁਰੀ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਮਤੇ ਪੇਸ਼ ਕੀਤੇ ਗਏ, ਜੋ ਡੈਲੀਗੇਟ ਹਾਊਸ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤੇ |

ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਿਚ ਦੂਜੀ ਮੰਜ਼ਿਲ ਤੋਂ ਡਿਗਣ ਕਾਰਨ ਵਿਦਿਆਰਥਣ ਦੀ ਮੌਤ ਅਗਲੀ ਖ਼ਬਰ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।