28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ-ਇਕ ਗਿ੍ਫ਼ਤਾਰ

ਅਜੀਤ ਡੈਸਕ 20-02-2026
ਪਾਤੜਾਂ (ਪਟਿਆਲਾ), 19 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਸਬ-ਡਵੀਜ਼ਨ ਪਾਤੜਾਂ ਦੇ ਇਕ ਪਿੰਡ ਦੀ ਨਬਾਲਗ ਲੜਕੀ ਨਾਲ ਸਮੂਹਿਕ ਤੌਰ 'ਤੇ ਜਬਰ-ਜਨਾਹ ਕੀਤੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਾਤੜਾਂ ਪੁਲਿਸ ਨੇ ਤਿੰਨ ਨੌਜਵਾਨਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ ਵਿਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਮਾਮਲੇ ਦੇ ਪੜਤਾਲੀਆ ਅਫ਼ਸਰ ਤੇਜਾ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਇਕ ਪਿੰਡ ਦੀ ਨਬਾਲਗ ਲੜਕੀ ਨੇ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਹ ਨੌਵੀਂ ਜਮਾਤ ਵਿਚ ਪੜ੍ਹਦੀ ਹੈ ਅਤੇ ਉਨ੍ਹਾਂ ਦਾ ਪਰਿਵਾਰ ਲੋਕਾਂ ਦੇ ਵਿਆਹਾਂ 'ਚ ਰੋਟੀ ਬਣਾਉਣ ਸਮੇਤ ਹੋਰ ਕਈ ਕੰਮ ਕਰਦਾ ਹੈ | ਇਸ ਤਰ੍ਹਾਂ ਹੀ ਜਦੋਂ ਉਹ ਆਪਣੇ ਪਰਿਵਾਰ ਸਮੇਤ ਇਕ ਵਿਆਹ ਵਿਚ ਕੰਮ ਕਰਨ ਲਈ ਗਈ ਤਾਂ ਉਥੇ ਮੌਜੂਦ ਤਿੰਨ-ਚਾਰ ਲੜਕੇ ਮੇਰੀ ਬਾਂਹ ਫੜਕੇ ਧੱਕੇ ਨਾਲ ਇਕ ਕਮਰੇ ਵਿਚ ਲੈ ਗਏ, ਜਿਥੇ ਉਨ੍ਹਾਂ ਮੇਰੇ ਨਾਲ ਜਬਰ ਜਨਾਹ ਕੀਤਾ ਹੈ | ਇਨ੍ਹਾਂ ਬਿਆਨਾਂ ਦੇ ਆਧਾਰ 'ਤੇ ਸੰਜੂ, ਦੀਲਾ, ਜਗਦੀਪ ਸਿੰਘ ਉਰਫ਼ ਜੱਗੀ ਅਤੇ ਸੰਦੀਪ ਉਰਫ਼ ਦੀਪੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ | ਇਨ੍ਹਾਂ ਵਿਚ ਜਗਦੀਪ ਸਿੰਘ ਜੱਗੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ |

ਪਿਛਲੀ ਖ਼ਬਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ-ਡੀ.ਜੀ.ਪੀ. <br/> ਅਗਲੀ ਖ਼ਬਰ ਚੰਡੀਗੜ੍ਹ ਰੀਅਲਟਰ ਹੱਤਿਆ ਮਾਮਲੇ 'ਚ ਲਾਰੈਂਸ ਬਿਸ਼ਨੋਈ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।