ਚੰਡੀਗੜ੍ਹ, 19 ਫ਼ਰਵਰੀ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਕਿਸਾਨ ਭਵਨ ਵਿਖੇ ਹੋਈ ਇਕ ਅਹਿਮ ਇਕੱਤਰਤਾ ਦੀ ਪ੍ਰਧਾਨਗੀ ਰਾਮਿੰਦਰ ਸਿੰਘ ਪਟਿਆਲਾ, ਬੋਘ ਸਿੰਘ ਮਾਨਸਾ ਅਤੇ ਬਲਵਿੰਦਰ ਸਿੰਘ ਰਾਜੂ ਅÏਲਖ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਕੱਤਰਤਾ 'ਚ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਾਪਰ ਸਮਝੌਤੇ ਵਿਚ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਸ਼ਾਮਿਲ ਕਰਨ ਵਿਰੁੱਧ, ਪੰਜਾਬ ਵਿਚ ਪਾਣੀ ਦੇ ਗਹਿਰਾਉਂਦੇ ਸੰਕਟ ਦੀਆਂ ਆ ਰਹੀਆਂ ਰਿਪੋਰਟਾਂ ਜਿਸ ਅਨੁਸਾਰ ਜ਼ਮੀਨ ਹੇਠੋਂ ਖ਼ਤਮ ਹੁੰਦੇ ਜਾ ਰਹੇ ਪਾਣੀ ਅਤੇ ਉਸ ਵਿਚ ਸ਼ਾਮਿਲ ਜ਼ਹਿਰੀਲੇ ਤੱਤਾਂ, ਸੂਬੇ ਨਾਲ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਕੇਂਦਰ ਸਰਕਾਰ ਵਲੋਂ ਹੋਏ ਵਿਤਕਰੇ ਅਤੇ ਹੁਣ ਤੱਕ ਦੇ ਸਾਰੇ ਗੈਰ-ਸੰਵਿਧਾਨਕ ਅਤੇ ਪੱਖਪਾਤੀ ਸਮਝੌਤੇ ਖ਼ਤਮ ਕਰਨ ਅਤੇ ਪਾਣੀ ਦੇ ਦੂਸ਼ਿਤ ਹੋਣ ਨਾਲ ਜੁੜੇ ਮੰਗਾਂ ਮਸਲਿਆਂ ਸਮੇਤ ਕਿਸਾਨਾਂ ਮਜ਼ਦੂਰਾਂ ਉਪਰ ਕਰਜ਼ੇ ਦੇ ਵੱਧਦੇ ਜਾਲ ਕਾਰਨ ਦਿਨੋ-ਦਿਨ ਗੰਭੀਰ ਹੋ ਰਹੀ ਸਥਿਤੀ ਉਪਰ ਨਿਠ ਕੇ ਵਿਚਾਰ-ਵਟਾਂਦਰਾ ਕਰਕੇ ਇਹਨਾਂ ਨਾਲ ਜੁੜੀਆਂ ਮੰਗਾਂ ਉਪਰ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਦੌਰਾਨ 10 ਮਾਰਚ ਨੂੰ ਬਰਨਾਲਾ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ | ਰਾਮਿੰਦਰ ਸਿੰਘ ਪਟਿਆਲਾ, ਬੋਘ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ ਅਤੇ ਬਲਵਿੰਦਰ ਸਿੰਘ ਰਾਜੂ ਅÏਲਖ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸਾਂਝੇ ਤੌਰ 'ਤੇ ਭਾਜਪਾ ਦੇ ਵੱਡੇ ਆਗੂਆਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਦੇ ਘਰਾਂ ਸਾਹਮਣੇ 11 ਤੋਂ 3 ਵਜੇ ਤੱਕ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ |
ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਬਰਨਾਲਾ ਵਿਖੇ ਵਿਸ਼ਾਲ ਰੋਸ ਰੈਲ 10 ਮਾਰਚ ਨੂੰ <br/>
ਅਜੀਤ ਡੈਸਕ
20-02-2026