24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੈਨੇਡਾ ਦੇ ਸੰਸਦ ਮੈਂਬਰ ਅਮਰਜੀਤ ਸਿੰਘ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 20-02-2026

ਅੰਮਿ੍ਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਕੈਨੇਡਾ ਦੇ ਬਰੈਂਪਟਨ (ਵੈਸਟ) ਹਲਕੇ ਤੋਂ ਸੰਸਦ ਮੈਂਬਰ ਅਮਰਜੀਤ ਸਿੰਘ ਗਿੱਲ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੈਨੇਡਾ ਦੁਨੀਆਂ ਦਾ ਖੂਬਸੂਰਤ ਦੇਸ਼ ਅਤੇ ਮੌਕਿਆਂ ਦੀ ਧਰਤੀ ਹੈ | ਉਨ੍ਹਾਂ ਦੱਸਿਆ ਕਿ ਸਿੱਖਾਂ ਅਤੇ ਪੰਜਾਬੀਆਂ ਨੇ ਬੜੀ ਮਿਹਨਤ ਨਾਲ ਕੈਨੇਡਾ ਵਿਚ ਆਪਣਾ ਮੁਕਾਮ ਹਾਸਲ ਕੀਤਾ ਹੈ ਅਤੇ ਉਥੋਂ ਦੀ ਤਰੱਕੀ ਤੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਪੰਜਾਬੀ ਭਾਸ਼ਾ ਅਤੇ ਸਿੱਖੀ ਦੇ ਪ੍ਰਚਾਰ ਲਈ ਵੀ ਵੱਡੇ ਯਤਨ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੈਨੇਡਾ ਵਿਖੇ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਯੋਗ ਢੰਗ ਤਰੀਕਿਆਂ ਨਾਲ ਕੈਨੇਡਾ ਵਿਚ ਜਾ ਕੇ ਆਪਣੀ ਮਿਹਨਤ ਨਾਲ ਸਫਲ ਹੋਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੇ ਸਿੰਘ ਬਾਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 29ਵਾਂ ਸਾਲਾਨਾ ਭੰਡਾਰਾ ਪਿੰਡ ਮੰਡ ਵਿਖੇ 22 ਨੂੰ <br/> ਅਗਲੀ ਖ਼ਬਰ ਰਾਜਪੁਰਾ ਨੇੜੇ ਅਣਪਛਾਤੇ ਨੌਜਵਾਨ ਦੀ ਤੇਜ਼ ਹਥਿਆਰਾਂ ਨਾਲ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।