24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ 'ਚ 29ਵਾਂ ਸਾਲਾਨਾ ਭੰਡਾਰਾ ਪਿੰਡ ਮੰਡ ਵਿਖੇ 22 ਨੂੰ <br/>

ਅਜੀਤ ਡੈਸਕ 20-02-2026

ਘੁਮਾਣ, 19 ਫਰਵਰੀ (ਬੰਮਰਾਹ)-ਬ੍ਰਹਮ ਗਿਆਨੀ ਸਵਾਮੀ ਸਰੂਪਾ ਨੰਦ ਦੀ ਯਾਦ ਨੂੰ ਸਮਰਪਿਤ 29ਵਾਂ ਸਾਲਾਨਾ ਭੰਡਾਰਾ ਤਪ ਅਸਥਾਨ ਪਿੰਡ ਮੰਡ ਨੇੜੇ ਘੁਮਾਣ ਵਿਖੇ 20, 21 ਤੇ 22 ਫਰਵਰੀ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਸੇਵਾਦਾਰ ਸਵਾਮੀ ਗੁਰਬਖਸ਼ ਦੇਵੀ ਨੇ ਦੱਸਿਆ ਕਿ ਸਾਲਾਨਾ ਭੰਡਾਰੇ ਨੂੰ ਸਮਰਪਿਤ ਅਖੰਡ ਪਾਠ ਦੀ ਲੜੀ ਦੀ ਆਰੰਭਤਾ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 22 ਫਰਵਰੀ ਨੂੰ ਪੈਣਗੇ | ਉਪਰੰਤ ਸੰਤ ਸਮਾਗਮ ਅਤੇ ਮਹਾਨ ਕੀਰਤਨ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ ਸਵਾਮੀ ਸਰੂਪਾ ਨੰਦ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ 21 ਫਰਵਰੀ ਨੂੰ 70 ਕਿੱਲੋ ਕਲੱਬ ਕਬੱਡੀ ਟੀਮਾਂ ਦੇ ਮੁਕਾਬਲੇ ਹੋਣਗੇ | ਖੇਡ ਮੇਲੇ ਦੌਰਾਨ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜਨ ਲਈ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਰ ਸਾਲ ਵਾਂਗ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਸਵਾਮੀ ਗੁਰਬਖਸ਼ ਦੇਵੀ ਮੁੱਖ ਸੇਵਾਦਾਰ ਤੋਂ ਇਲਾਵਾ ਕਿ੍ਸ਼ਨਾ ਨੰਦ, ਬਾਬਾ ਰਾਮਦਾਸ, ਬਾਬਾ ਪ੍ਰੇਮ ਦਾਸ, ਬਾਬਾ ਸੁਖਦੇਵ ਮੁਨੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਕੈਨੇਡਾ ਦੇ ਸੰਸਦ ਮੈਂਬਰ ਅਮਰਜੀਤ ਸਿੰਘ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।