04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਬਾ ਫ਼ਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥਣ ਵਲੋਂ ਖ਼ੁਦਕੁਸ਼ੀ <br/>

ਅਜੀਤ ਡੈਸਕ 21-02-2026
ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)-ਚੌਕ ਸ਼ਹੀਦ ਬਾਬਾ ਜੀਵਨ ਸਿੰਘ ਨੇੜੇ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀ.ਐੱਸ.ਸੀ. ਨਰਸਿੰਗ ਕਰ ਰਹੀ ਵਿਦਿਆਰਥਣ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕਾ ਦੀ ਪਛਾਣ ਖੁਸ਼ਪ੍ਰੀਤ ਕੌਰ (21) ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ | ਮਿ੍ਤਕ ਲੜਕੀ ਦੇ ਪਿਤਾ ਅਮਰੀਕ ਸਿੰਘ ਅਤੇ ਮਾਂ ਬਲਜੀਤ ਕੌਰ ਨੇ ਦੱਸਿਆ ਕਿ ਖੁਸ਼ਪ੍ਰੀਤ ਬੀ.ਐੱਸ.ਸੀ. ਨਰਸਿੰਗ ਭਾਗ ਤੀਜੇ ਦੀ ਹੋਣਹਾਰ ਵਿਦਿਆਰਥਣ ਸੀ | ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ 'ਤੇ ਦੋਸ਼ ਲਾਉਂਦੇ ਆਖਿਆ ਕਿ ਕੁਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਅਧਿਆਪਕਾ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰ ਰਹੀ ਸੀ, ਜਿਸ ਦੇ ਸੰਬੰਧ ਵਿਚ ਯੂਨੀਵਰਸਿਟੀ ਦੇ ਪਿ੍ੰਸੀਪਲ ਨੂੰ ਦੱਸਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਚਲਦਿਆ ਖੁਸ਼ਪ੍ਰੀਤ ਕੌਰ ਨੇ ਆਪਣੇ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਪੀੜਤ ਪਰਿਵਾਰ ਨੇ ਇਸ ਸੰਬੰਧੀ ਪੁਲਿਸ ਪ੍ਰਸ਼ਾਸਨ ਨਾਲ ਖੁਸ਼ਪ੍ਰੀਤ ਕੌਰ ਵਲੋਂ ਖੁਦਕੁਸ਼ੀ ਕਰਨ ਸੰਬੰਧੀ 'ਵਟਸਐਪ ਚੈਟ' ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਖੁਸ਼ਪ੍ਰੀਤ ਨੇ ਆਪਣੀ ਮੌਤ ਲਈ ਕਾਲਜ ਦੀ ਇਕ ਅਧਿਆਪਕ ਅਤੇ ਆਪਣੇ ਦੋਸਤਾਂ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ |

ਪਿਛਲੀ ਖ਼ਬਰ ਮਾਨ ਸਰਕਾਰ ਵੱਡੇ ਵਾਅਦੇ ਕਰ ਕੇ ਲੋਕਾਂ ਨੂੰ ਭਰਮਾ ਰਹੀ ਹੈ-ਮੇਜਰ ਸਿੰਘ ਭੈਣੀ ਅਗਲੀ ਖ਼ਬਰ ਨੌਜਵਾਨ ਵਲੋਂ ਤੰਗ ਪੇਸ਼ਾਨ ਕਰਨ 'ਤੇ ਲੜਕੀ ਨੇ ਕੀਤੀ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।