22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਂਗਰਸ ਨੇ ਸਰਹੱਦਾਂ ਖੁੱਲ੍ਹੀਆਂ ਛੱਡੀਆਂ, ਜਿਸ ਕਾਰਨ ਅਸਾਮ 'ਚ ਘੁਸਪੈਠ ਹੋਈ-ਅਮਿਤ ਸ਼ਾਹ

ਅਜੀਤ ਡੈਸਕ 21-02-2026

ਨਾਥਨਪੁਰ (ਅਸਾਮ), 20 ਫਰਵਰੀ (ਪੀ.ਟੀ.ਆਈ.)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਦੋਸ਼ ਲਗਾਉਂਦਿਆ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਦੀਆਂ ਸਰਹੱਦਾਂ ਨੂੰ ਖੁੱਲ੍ਹਾ ਛੱਡਣ ਕਾਰਨ ਹੀ ਅਸਾਮ ਵਿਚ ਘੁਸਪੈਠ ਹੋਈ | ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇਸ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ | ਅਸਾਮ ਦੇ ਕਛਾਰ ਜ਼ਿਲ੍ਹੇ 'ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਸ਼ਾਹ ਨੇ ਇਹ ਵੀ ਦੋਸ਼ ਲਗਾਇਆ ਕਿ ਕਾਂਗਰਸ ਨੇ ਆਪਣੇ ਸ਼ਾਸਨ ਦÏਰਾਨ ਕੋਈ ਵਿਕਾਸ ਪ੍ਰੋਗਰਾਮ ਸ਼ੁਰੂ ਨਹੀਂ ਕੀਤਾ ਪਰ ਹੁਣ ਹਰ ਰੋਜ਼ 14 ਕਿਲੋਮੀਟਰ ਸੜਕ ਬਣਾਈ ਜਾ ਰਹੀ ਹੈ ਜੋ ਕਿ ਦੇਸ਼ ਵਿਚ ਸਭ ਤੋਂ ਵੱਧ ਹੈ |

ਪਿਛਲੀ ਖ਼ਬਰ -ਅਮਿਤ ਸ਼ਾਹ ਵਿੱਰੁਧ ਮਾਣਹਾਨੀ ਮਾਮਲਾ- ਮੇਰੇ ਖ਼ਿਲਾਫ਼ ਕੇਸ ਸਿਰਫ਼ ਸਿਆਸਤ ਤੋਂ ਪ੍ਰੇਰਿਤ-ਰਾਹੁਲ <br/> ਅਗਲੀ ਖ਼ਬਰ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲਿਸ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।