12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹੋਲਾ ਮਹੱਲਾ ਪੂਰੇ ਸਾਨੋ੍ਹ ਸ਼ੌਕਤ ਨਾਲ ਮਨਾਉਣ ਲਈ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣ-ਜਥੇ. ਬਾਬਾ ਬਲਬੀਰ ਸਿੰਘ ਬੁੱਢਾ ਦਲ ਵਲੋਂ ਦੋ ਰੋਜ਼ਾ ਵਿਸ਼ੇਸ਼ ਗਤਕਾ ਮੁਕਾਬਲੇ 2 ਤੇ 3 ਮਾਰਚ ਨੂੰ ਹੋਣਗੇ-ਬਾਜਵਾ <br/>

ਅਜੀਤ ਡੈਸਕ 21-02-2026
ਸ੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਕਰਨੈਲ ਸਿੰਘ)-ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਗੁਰੂ ਪਾਤਸ਼ਾਹਾਂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਗੁਰੂ ਸਾਹਿਬ ਵੇਲੇ ਤੋਂ ਚਲੀ ਆਉਂਦੀ ਪੁਰਾਤਨ ਰਵਾਇਤ ਅਨੁਸਾਰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਹੋਲਾ ਮਹੱਲਾ ਦੇ ਤਿਉਹਾਰ ਨੂੰ ਪੂਰੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਵੱਧ ਚੜ੍ਹ ਕੇ ਸ੍ਰੀ ਅਨੰਦਪੁਰ ਸਾਹਿਬ ਪੱੁਜਣ | ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘ ਦਲਾਂ ਤੇ ਸੰਗਤਾਂ ਦੇ ਸਹਿਯੋਗ ਨਾਲ 2, 3 ਤੇ 4 ਮਾਰਚ ਨੂੰ ਹੋਲਾ ਮਹੱਲਾ ਪੂਰੇ ਖ਼ਾਲਸਾਈ ਜਲਾਲ ਤੇ ਸ਼ਾਨੋ-ਸ਼ੌਕਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਮਨਾਇਆ ਜਾਵੇਗਾ | ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਦਫ਼ਤਰ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਕਿਹਾ ਕਿ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਹਾ ਹੋਲੇ ਮਹੱਲੇ ਨੂੰ ਸਮਰਪਿਤ 2 ਅਤੇ 3 ਮਾਰਚ ਨੂੰ ਛਾਉਣੀ ਨਿਹੰਗ ਸਿੰਘਾਂ, ਗੁਰੂ ਕਾ ਬਾਗ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਜੰਗਜੂ ਕਲਾ ਦਾ ਪ੍ਰਤੀਕ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਇਨਾਮ ਤਕਸੀਮ ਕੀਤੇ ਜਾਣਗੇ |

ਪਿਛਲੀ ਖ਼ਬਰ ਮਾਂ ਬੋਲੀ ਦਿਵਸ ਮੌਕੇ ਨਿਊਯਾਰਕ ਦੇ ਸਕੂਲਾਂ ਕਾਲਜਾਂ 'ਚ ਲਾਗੂ ਹੋਵੇਗੀ ਪੰਜਾਬੀ-ਗਵਰਨਰ ਕੈਥੀ ਹੋਚਲ ਅਟਾਰਨੀ ਜਸਪ੍ਰੀਤ ਸ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 3 ਰੋਜ਼ਾ ਪਹਿਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਸ਼ਾਨਦਾਰ ਆਗਾਜ ਯੂਨੀਵਰਸਿਟੀ 'ਚ ਸਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।