07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ 'ਚ 9 ਲੱਖ ਸਿਹਤ ਕਾਰਡ ਜਾਰੀ-ਸਿਹਤ ਮੰਤਰੀ <br/>

ਅਜੀਤ ਡੈਸਕ 21-02-2026
ਜਲੰਧਰ, 20 ਫਰਵਰੀ (ਸ਼ੈਲੀ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜਲੰਧਰ ਦੇ ਜ਼ਿਲਾ ਪ੍ਰਬੰਧੀ ਕਮਪਲੈਕਸ ਵਿਖੇ ਪਹੁੰਚੇ ਅਤੇ ਸਿਹਤ ਵਿਭਾਗ ਅਤੇ ਹੋਰ ਅਧਿਕਾਰਾਂ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਵਿਸਥਾਰ ਨਾਲ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸਿਹਤ ਮੰਤਰੀ ਦੇ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ | ਗੱਲਬਾਤ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਵਿਚ ਹੁਣ ਤੱਕ ਕਰੀਬ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਰਿਵਾਰ ਨੂੰ ਇਸ ਸਕੀਮ ਤਹਿਤ ਕਵਰ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ 'ਚ 70 ਫ਼ੀਸਦੀ ਤੋਂ ਜ਼ਿਆਦਾ ਮਰੀਜ਼ਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਹੋ ਰਿਹਾ ਹੈ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੀਮ ਤਹਿਤ ਇਨਰੋਲਮੈਂਟ ਵਿਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੌਜੂਦਾ ਸਮੇਂ ਹਰ ਰੋਜ਼ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸ ਮੌਕੇ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਪਿੰਦਰ ਪੰਡੌਰੀ, ਪਿ੍ੰ. ਪ੍ਰੇਮ ਕੁਮਾਰ, ਸਮੂਹ ਐਸ.ਡੀ.ਐਮਜ਼ ਤੋਂ ਇਲਾਵਾ ਸਿਹਤ ਵਿਭਾਗ, ਨਗਰ ਨਿਗਮ, ਸੇਵਾ ਕੇਂਦਰ ਤੇ ਸੀ.ਐਸ.ਸੀ. ਦੇ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ਦਾ ਆਪਣਾ ਆਖਰੀ ਮੈਚ ਜਿੱਤਿਆ ਓਮਾਨ ਨੂੰ 9 ਵਿਕਟਾਂ ਨਾਲ ਹਰਾਇਆ <br/> ਅਗਲੀ ਖ਼ਬਰ ਬੈਂਸ ਨੇ ਸੂਬੇ ਦੇ ਸਕੂਲਾਂ ਨੂੰ ਹੋਰ ਨਿਪੁੰਨ ਬਣਾਉਣ ਲਈ ਏ.ਆਈ. ਦੀਆਂ ਸਫ਼ਲਤਾਵਾਂ 'ਤੇ ਕੀਤੀ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।