14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪ੍ਰਵਾਸੀ ਭਾਰਤੀ ਔਰਤ ਦੇ ਲੱਖਾਂ ਦੇ ਗਹਿਣੇ ਚੋਰੀ ਕਰਨ ਵਾਲੀ ਨੌਕਰਾਣੀ ਤੇ ਉਸ ਦੇ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਪ੍ਰਵਾਸੀ ਭਾਰਤੀ ਔਰਤ ਦੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲੀ ਨੌਕਰਾਣੀ ਉਸ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਟਾਰ ਇਨਕਲੇਵ ਦੀ ਰਹਿਣ ਵਾਲੀ ਮਨਜੀਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਉਸ ਦੀ ਘਰੇਲੂ ਨੌਕਰਾਣੀ ਸੁਨੇਹਾ ਉਸਦੇ ਪਤੀ ਮਨਜੀਤ ਸਿੰਘ ਅਤੇ ਰਿਸ਼ਤੇਦਾਰ ਜਗਵੀਰ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਕੈਨੇਡਾ ਤੋਂ ਆਈ ਸੀ ਅਤੇ ਉਨ੍ਹਾਂ ਦੇ ਘਰ ਪਿਛਲੇ ਕੁਝ ਸਮੇਂ ਤੋਂ ਉਕਤ ਸੁਨੇਹਾ ਕੰਮ ਕਰ ਰਹੀ ਸੀ | ਇਸ ਦੌਰਾਨ ਉਕਤ ਕਥਿਤ ਦੋਸ਼ੀ ਸੁਨੇਹਾ ਨੇ ਆਪਣੇ ਪਤੀ ਅਤੇ ਮਾਮੇ ਜਗਵੀਰ ਕੁਮਾਰ ਨਾਲ ਮਿਲ ਕੇ ਉਸਦੀ ਲੜਕੀ ਦੇ ਪਰਸ ਵਿੱਚੋਂ ਲੱਖਾਂ ਰੁਪਏ ਮੁੱਲ ਦੇ ਹੀਰੇ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਸ਼ਿਕਾਇਤ ਕਰਤਾ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ |

ਪਿਛਲੀ ਖ਼ਬਰ ਆਈ.ਡੀ.ਐੱਫ.ਸੀ. ਬੈਂਕ 'ਚ 590 ਕਰੋੜ ਦੀ ਹਿਸਾਬ 'ਚ ਗੜਬੜੀ-4 ਅਧਿਕਾਰੀ ਮੁਅੱਤਲ <br/> ਅਗਲੀ ਖ਼ਬਰ ਲੱਖਾਂ ਦੀ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।