15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਰਾਹਤ ਕਮੇਟੀ-1984 ਨੇ ਸਿੱਖ ਕਤਲੇਆਮ ਦੀ ਯਾਦਗਾਰ ਦਿੱਲੀ 'ਚ ਸਥਾਪਿਤ ਕਰਨ ਦੀ ਮੰਗ ਮੁੜ ਦੁਹਰਾਈ

ਅਜੀਤ ਡੈਸਕ 23-02-2026
ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਵਲੋਂ ਰਾਜਧਾਨੀ ਦਿੱਲੀ ਵਿਚ ਸਿੱਖ ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਹੈ | ਰਾਹਤ ਕਮੇਟੀ ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਤੇ ਸਕੱਤਰ ਜਨਰਲ ਰਵਿੰਦਰ ਸਿੰਘ ਖੁਰਾਨਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਬੰਧਿਤ ਵਿਭਾਗ ਨੂੰ ਇਹ ਨਿਰਦੇਸ਼ ਜਾਰੀ ਕਰਨ ਕਿ 1984 ਕਤਲੇਆਮ ਦੀ ਯਾਦਗਾਰ ਸਥਾਪਿਤ ਕਰਨ ਲਈ ਦਿੱਲੀ ਵਿਚ ਕੋਈ ਢੁੱਕਵੀਂ ਥਾਂ ਦੀ ਭਾਲ ਕੀਤੀ ਜਾਵੇ | ਭੋਗਲ ਤੇ ਖੁਰਾਨਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੇ ਕਾਰਜਕਾਲ ਸਮੇਂ ਵਾਅਦਾ ਕੀਤਾ ਸੀ ਕਿ ਜਦੋਂ ਕਦੀ ਦੇਸ਼ ਵਿਚ ਭਾਜਪਾ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ ਤਾਂ ਸਿੱਖਾਂ ਨੂੰ 1984 ਕਤਲੇਆਮ ਦਾ ਪੂਰਾ ਇਨਸਾਫ਼ ਦਿਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਬੇਸ਼ੱਕ ਮੋਦੀ ਸਰਕਾਰ ਬਣਨ ਤੋਂ ਬਾਅਦ ਕਈ ਕਾਤਲਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ ਪਰ ਕਈ ਹਾਲੇ ਵੀ ਬਾਹਰ ਹਨ |

ਪਿਛਲੀ ਖ਼ਬਰ ਭਾਰਤ ਬਣੇਗਾ ਦੁਨੀਆ ਦੀ ਨਵੀਂ ਮਹਾਂਸ਼ਕਤੀ ਦਾ ਕੇਂਦਰ-ਨੇਤਨਯਾਹੂ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮੂਹਿਕ ਗਾਇਨ ਸਮਾਗਮ 'ਚ 51 ਲੱਖ ਤੋਂ ਵੱਧ ਵਿਦਿਆਰਥੀ ਲੈਣਗੇ ਹਿੱਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।