25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ ਸਕੱਤਰੇਤ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ <br/>

ਅਜੀਤ ਡੈਸਕ 28-02-2026
ਚੰਡੀਗੜ੍ਹ, 27 ਫ਼ਰਵਰੀ (ਕਪਿਲ ਵਧਵਾ)–ਪੰਜਾਬ ਸਿਵਲ ਸਕੱਤਰੇਤ ਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਨਾਲ ਹੜਕੰਪ ਮੱਚ ਗਿਆ | ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਅਤੇ ਸੀ. ਆਰ. ਪੀ. ਐਫ. ਵਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਇਮਾਰਤਾਂ ਤੋਂ ਬਾਹਰ ਕੱਢਿਆ ਗਿਆ, ਜਿਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ | ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ, ਮਨੀਮਾਜਰਾ ਦੇ ਗੁਰੂਕੁਲ ਭਵਨ ਵਿਦਿਆਲੇ, ਸੈਕਟਰ-41 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਅਤੇ ਸੈਕਟਰ-9 ਸਥਿਤ ਕਾਰਮਲ ਕਾਨਵੈਂਟ ਸਕੂਲ ਸਮੇਤ ਹੋਰਨਾ ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਮਿਲੀ | ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ ਅਤੇ ਜਾਂਚ ਟੀਮਾਂ ਤੁਰੰਤ ਸਕੂਲਾਂ­ ਵਿਚ ਅਤੇ ਸਕੱਤਰੇਤ ਵਿਖੇ ਪਹੁੰਚ ਗਈਆਂ | ਸਕੂਲ ਇਮਾਰਤਾਂ ਅਤੇ ਸਕੱਤਰੇਤ ਦੀ ਤਲਾਸ਼ੀ ਲਈ ਗਈ ਅਤੇ ਪੁਲਿਸ ਅਨੁਸਾਰ ਕਿਸੇ ਵੀ ਸ਼ੱਕੀ ਵਸਤੂ ਦੀ ਬਰਾਮਦਗੀ ਨਹੀਂ ਹੋਈ, ਪ੍ਰੰਤੂ ਪ੍ਰੀਖਿਆ ਦੇਣ ਆਏ ਵਿਦਿਆਰਥੀ ਅਤੇ ਦਫ਼ਤਰ ਦੇ ਅਧਿਕਾਰੀ ਖ਼ੱਜਲ-ਖ਼ੁਆਰ ਹੋਏ | ਸਿਵਲ ਸਕੱਤਰੇਤ ਵਿਖੇ ਵੀ ਅਧਿਕਾਰੀਆਂ ਦਾ ਕੰਮ ਕਾਰ ਠੱਪ ਰਿਹਾ |

ਪਿਛਲੀ ਖ਼ਬਰ ਮਸਨੂਈ ਬੁੱਧੀ ਦੀ ਤਕਨੀਕ ਨੂੰ ਹੋਰ ਸਟੀਕ ਤੇ ਭਰੋਸੇਯੋਗ ਬਣਾਉਣ ਦੀ ਲੋੜ-ਡਾ. ਕਰਮਜੀਤ ਸਿੰਘ <br/> ਅਗਲੀ ਖ਼ਬਰ ਅਦਾਲਤ ਵਲੋਂ ਕੇਜਰੀਵਾਲ, ਸਿਸੋਦੀਆ ਨੂੰ ਕਲੀਨ ਚਿੱਟ ਦੇਣ ਨਾਲ ਭਾਜਪਾ ਦੇ ਝੂਠ ਦਾ ਪਰਦਾਫਾਸ਼ ਹੋਇਆ-ਅਮਨ ਅਰੋੜਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।