25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਰਣਜੀਤ ਸਿੰਘ ਦਾ ਮੁਕਾਬਲਾ ਬਣਿਆ ਪੁਲਿਸ ਪ੍ਰਸ਼ਾਸਨ ਦੇ ਗਲੇ ਦੀ ਹੱਡੀ <br/>

ਅਜੀਤ ਡੈਸਕ 28-02-2026

ਜਥੇਬੰਦੀਆਂ ਤੇ ਪਰਿਵਾਰ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ
ਗੁਰਦਾਸਪੁਰ, 27 ਫਰਵਰੀ (ਚੱਕਰਾਜਾ)-ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅੰਦਰ ਪੈਂਦੀ ਪੁਲਿਸ ਚੈੱਕ ਪੋਸਟ ਆਦੀਆਂ ਵਿਖੇ ਸ਼ਹੀਦ ਹੋਏ ਦੋ ਪੁਲਿਸ ਮੁਲਾਜ਼ਮਾਂ ਦੇ ਮਾਮਲੇ 'ਚ 19 ਸਾਲਾ ਨੌਜਵਾਨ ਰਣਜੀਤ ਸਿੰਘ ਦਾ ਕੀਤਾ ਗਿਆ ਪੁਲਿਸ ਮੁਕਾਬਲਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਇਸ ਮਾਮਲੇ 'ਚ ਘਿਰਦੀ ਨਜ਼ਰ ਆ ਰਹੀ ਹੈ | ਪਰਿਵਾਰ ਵਲੋਂ ਨੌਜਵਾਨ ਦਾ ਮਿ੍ਤਕ ਸਰੀਰ ਉਦੋਂ ਤੱਕ ਨਾ ਲੈਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜਦੋਂ ਤੱਕ ਲਾਸ਼ ਦਾ ਪੋਸਟਮਾਰਟਮ ਪੀ.ਜੀ.ਆਈ. ਤੋਂ ਕਰਵਾਉਣ ਦੇ ਨਾਲ-ਨਾਲ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਨਹੀਂ ਕੀਤੀ ਜਾਂਦੀ | ਪਰਿਵਾਰ ਵਲੋਂ ਵੱਡਾ ਇਕੱਠ ਕਰਕੇ ਧਰਨਾ ਦੇਣ ਦੀ ਗੱਲ ਵੀ ਕਹੀ ਜਾ ਰਹੀ ਹੈ | ਉੱਧਰ ਅਨੇਕਾਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਇਸ ਮੁਕਾਬਲੇ ਨੰੂ ਝੂਠਾ ਮੁਕਾਬਲਾ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਜਿਤਾਈ ਜਾ ਰਹੀ ਹੈ | ਅੱਜ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਫ਼ਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ, ਦੀਨਾਨਾਗਰ ਤੋਂ ਵਿਧਾਇਕਾ ਦੀਨਾਨਗਰ ਅਰੁਣਾ ਚੌਧਰੀ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ, ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ, ਭਗਵੰਤ ਸਿੰਘ ਸੱਚਰ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਅਤੇ ਪੰਨਾ ਲਾਲ ਭਾਟੀਆ ਵਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ | ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਅਨੁਸਾਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ | ਉਨ੍ਹਾਂ ਇਸ ਮੁਕਾਬਲੇ 'ਚ ਜ਼ਖ਼ਮੀ ਹੋਏ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਦੇ ਗੋਲੀ ਲੱਗਣ ਦੀ ਫੋਰੈਂਸਿਕ ਜਾਂਚ ਦੀ ਵੀ ਮੰਗ ਕੀਤੀ | ਇਸ ਮੌਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਮੰਗ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਪਰਿਵਾਰ ਨੰੂ ਇਨਸਾਫ਼ ਦਿੱਤਾ ਜਾਵੇ |

ਪਿਛਲੀ ਖ਼ਬਰ ਸਰਦੂਲਗੜ੍ਹ 'ਚ ਦਿਨ-ਦਿਹਾੜੇ ਦੋ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।