25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੰਜਾਬ 'ਚ ਰੇਲਵੇ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ-ਬਿੱਟੂ <br/>

ਅਜੀਤ ਡੈਸਕ 28-02-2026
ਪਠਾਨਕੋਟ, 27 ਫਰਵਰੀ (ਵਿਨੋਦ/ ਸੰਧੂ/ਸੁਮਿਤ ਸ਼ਰਮਾ)-ਨੈਰੋਗੇਜ ਟਰੇਨ ਸ਼ੁਰੂ ਹੋਣ ਨਾਲ ਪਠਾਨਕੋਟ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਫਾਟਕ ਬੰਦ ਦੇ ਚੱਲਦੇ ਹੋਣੀ ਸੀ | ਉਸ ਦਾ ਹੱਲ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪਠਾਨਕੋਟ ਪਹੁੰਚ ਕੇ ਕਰ ਦਿੱਤਾ ਗਿਆ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ 'ਚ ਰੇਲਵੇ ਦੇ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ | ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੂੰ ਬੜੀ ਵੱਡੀ ਸਮੱਸਿਆ ਸਤਾ ਰਹੀ ਸੀ ਕਿ ਨੈਰੋਗੇਜ ਟਰੇਨ ਸ਼ੁਰੂ ਹੋਣ ਕਾਰਨ ਸ਼ਹਿਰ ਵਿਚ ਰੇਲਵੇ ਫਾਟਕ ਬੰਦ ਰਹੇਗਾ ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਸਬੰਧੀ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਰੇਲਵੇ ਮੰਤਰਾਲੇ ਨੂੰ ਇਸ ਦਾ ਹੱਲ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਵਲੋਂ ਇਹ ਤੈਅ ਕੀਤਾ ਗਿਆ ਹੈ ਕਿ ਹੁਣ ਦਿਨ ਨੂੰ ਕੋਈ ਵੀ ਟਰੇਨ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਹਿਮਾਚਲ ਨੂੰ ਨਹੀਂ ਚੱਲੇਗੀ, ਸਾਰੀਆਂ ਹੀ ਟਰੇਨਾਂ ਡਲਹੌਜ਼ੀ ਰੋਡ ਰੇਲਵੇ ਸਟੇਸ਼ਨ ਤੋਂ ਹਿਮਾਚਲ ਪ੍ਰਦੇਸ਼ ਨੂੰ ਚੱਲਣਗੀਆਂ ਅਤੇ ਰਾਤ ਨੂੰ ਹੀ ਰੇਲਵੇ ਸਟੇਸ਼ਨ ਪਠਾਨਕੋਟ ਤੋਂ ਟਰੇਨ ਡਲਹੌਜ਼ੀ ਰੋਡ ਸਟੇਸ਼ਨ 'ਤੇ ਪਹੁੰਚ ਜਾਏਗੀ, ਜੋ ਸਵਾਰੀਆਂ ਲੈ ਕੇ ਹਿਮਾਚਲ ਪ੍ਰਦੇਸ਼ ਨੂੰ ਜਾਇਆ ਕਰੇਗੀ, ਜਿਸ ਨਾਲ ਪਠਾਨਕੋਟ ਵਿਚ ਟਰੈਫ਼ਿਕ ਦੀ ਸਮੱਸਿਆ ਖ਼ਤਮ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਪਿੰਡ ਨਲੂੰਗਾ ਵਿਚ ਰੇਲਵੇ ਪੁਲ ਤਿਆਰ ਕੀਤਾ ਜਾਵੇਗਾ, ਜਿਸ ਦਾ ਕੰਮ ਤਿੰਨ ਮਹੀਨੇ ਦੇ ਵਿਚ ਸ਼ੁਰੂ ਕਰਕੇ ਲੋਕਾਂ ਦੀ ਪੁਰਾਣੀ ਸਮੱਸਿਆ ਵੀ ਖ਼ਤਮ ਕਰ ਦਿੱਤੀ ਜਾਵੇਗੀ | ਇਸ ਮੌਕੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜ ਕੁਮਾਰ ਗੁਪਤਾ, ਸਾਬਕਾ ਵਿਧਾਇਕਾ ਸੀਮਾ ਦੇਵੀ, ਸਤੀਸ਼ ਮਹਾਜਨ, ਅਨਿਲ ਵਾਸੂਦੇਵਾ, ਵਿਪਨ ਮਹਾਜਨ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਜ਼ਿਲ੍ਹਾ ਇੰਚਾਰਜ ਹਰਿੰਦਰ ਸਿੰਘ ਦੀ ... ਅਗਲੀ ਖ਼ਬਰ ਮੂਸੇਵਾਲਾ ਹੱਤਿਆ ਮਾਮਲੇ 'ਚ 2 ਗਵਾਹੀਆਂ ਹੋਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।