25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹਾਈ ਕੋਰਟ ਵਲੋਂ ਮਜੀਠੀਆ ਸਮੇਤ ਅਕਾਲੀ ਆਗੂਆਂ ਦੀ ਪਟੀਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ <br/>

ਅਜੀਤ ਡੈਸਕ 28-02-2026
ਚੰਡੀਗੜ੍ਹ, 27 ਫ਼ਰਵਰੀ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੰਵਰਜੀਤ ਸਿੰਘ ਸੰਧੂ ਵਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਕ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਪਟੀਸ਼ਨ 'ਚ 6 ਨਵੰਬਰ, 2021 ਨੂੰ ਚੰਡੀਗੜ੍ਹ 'ਚ ਦਰਜ ਐਫ.ਆਈ.ਆਰ. ਅਤੇ ਉਸ ਦੇ ਆਧਾਰ 'ਤੇ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ | ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਦੱਸਿਆ ਕਿ ਉਕਤ ਐਫ.ਆਈ.ਆਰ. ਇਕ ਸਿਆਸੀ ਵਿਰੋਧ ਪ੍ਰਦਰਸ਼ਨ ਨਾਲ ਸੰਬੰਧਿਤ ਹੈ ਅਤੇ ਮੌਜੂਦਾ ਸਮੇਂ ਇਹ ਮਾਮਲਾ ਚੰਡੀਗੜ੍ਹ ਦੀ ਹੇਠਲੀ ਅਦਾਲਤ 'ਚ ਵਿਚਾਰ ਅਧੀਨ ਹੈ, ਜਿਥੇ ਦੋਸ਼ ਤੈਅ ਕੀਤੇ ਜਾਣ ਦੀ ਪ੍ਰਕਿਰਿਆ ਪ੍ਰਸਤਾਵਿਤ ਹੈ | ਅਜਿਹੇ 'ਚ ਦੋਸ਼ ਆਇਦ ਕੀਤੇ ਜਾਣ ਤੋਂ ਪਹਿਲਾਂ ਐਫ.ਆਈ.ਆਰ. ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦੇ ਦਖਲ ਦੀ ਮੰਗ ਕੀਤੀ ਗਈ ਹੈ | ਰਿਕਾਰਡ ਮੁਤਾਬਕ 6 ਨਵੰਬਰ, 2021 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਕਿਸਾਨਾਂ ਦੀਆਂ ਮੰਗਾਂ ਅਤੇ ਪੰਜਾਬ ਨਾਲ ਜੁੜੇ ਲੰਬਿਤ ਮੁੱਦਿਆਂ ਨੂੰ ਲੈ ਕੇ ਤਤਕਾਲੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਸੀ | ਪ੍ਰਸ਼ਾਸਨ ਦਾ ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਬਿਨਾਂ ਕਿਸੇ ਅਗੇਤੀ ਇਜ਼ਾਜਤ ਦੇ ਧਰਨਾ ਦਿੱਤਾ, ਸੁਰੱਖਿਆ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਮੌਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਅਤੇ ਝੜਪ ਕੀਤੀ | ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਮਜੀਠੀਆ ਸਮੇਤ ਹੋਰਨਾਂ ਆਗੂਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ |

ਪਿਛਲੀ ਖ਼ਬਰ ਕਾਲਕਾ ਤੇ ਕਾਹਲੋਂ ਦੀ ਅਗਵਾਈ 'ਚ ਦਿੱਲੀ ਕਮੇਟੀ ਦੇ ਵਫ਼ਦ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ <br/> ਅਗਲੀ ਖ਼ਬਰ ਸਨੌਰ-ਨਨਿਉਲਾ 18 ਫੁੱਟ ਸੜਕ ਦੀ ਹਾਲਤ ਤਰਸਯੋਗ, ਕਿਸਾਨਾਂ ਵਲੋਂ ਤੁਰੰਤ ਮੁਰੰਮਤ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।