25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦਲ ਖ਼ਾਲਸਾ ਆਗੂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸਿੱਖ ਮਸਲਿਆਂ ਸੰਬੰਧੀ ਲਿਖਿਆ ਪੱਤਰ <br/>

ਅਜੀਤ ਡੈਸਕ 28-02-2026
ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਭਾਰਤ ਫੇਰੀ ਦੌਰਾਨ ਉਨ੍ਹਾਂ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਸੰਬੰਧਿਤ ਮਾਮਲਿਆਂ ਤੋਂ ਜਾਣੂੰ ਕਰਵਾਇਆ ਹੈ | ਜਥੇਬੰਦੀ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਭੇਜੇ ਪੱਤਰ ਵਿਚ ਕਿਹਾ ਹੈ ਕਿ ਸਿੱਖ ਜਗਤ, ਨਿਆਂ ਅਤੇ ਨਿਰਪੱਖ ਫ਼ੈਸਲੇ ਦੀ ਉਮੀਦ ਵਿਚ ਆਪਣੀਆਂ ਨਜ਼ਰਾਂ ਤੁਹਾਡੀ ਭਾਰਤ ਫੇਰੀ 'ਤੇ ਟਿਕਾਈ ਬੈਠਾ ਹੈ | ਉਨ੍ਹਾਂ ਕਿਹਾ ਕਿ ਤੁਸੀਂ ਜਿਸ ਮੁਲਕ ਦੀ ਲੀਡਰਸ਼ਿਪ ਨਾਲ ਵਪਾਰ ਸੰਬੰਧੀ ਗੱਲਬਾਤ ਕਰਨ ਲਈ ਆ ਰਹੇ ਹੋ ਉਨ੍ਹਾਂ ਨੂੰ ਕੈਨੇਡੀਅਨ ਸੰਸਦ ਅਤੇ ਲੀਡਰਸ਼ਿਪ ਨੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਸੰਬੰਧੀ ਜ਼ਿੰਮੇਵਾਰ ਠਹਿਰਾਇਆ ਸੀ | ਉਨ੍ਹਾਂ ਕਿਹਾ ਕਿ ਸਾਨੂੰ ਇਹ ਸੁਣ ਕੇ ਕੁਝ ਰਾਹਤ ਮਿਲੀ ਹੈ ਕਿ ਤੁਹਾਡੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸਪੱਸ਼ਟ ਕਿਹਾ ਹੈ ਕਿ ਭਾਰਤੀ ਹਮਰੁਤਬਾ ਨਾਲ ਹੋਣ ਵਾਲੀ ਗੱਲਬਾਤ ਵਿਚ ਜਿਥੇ ਵਪਾਰ, ਊਰਜਾ, ਤਕਨਾਲੋਜੀ ਬਾਰੇ ਗੱਲਬਾਤ ਉਨ੍ਹਾਂ ਦੀ ਭਾਰਤ ਫੇਰੀ ਦਾ ਕੇਂਦਰ ਬਿੰਦੂ ਹੋਵੇਗਾ, ਉਥੇ ਕਾਨੂੰਨ ਦੇ ਰਾਜ ਦੀਆਂ ਚਿੰਤਾਵਾਂ, ਅੰਤਰਰਾਸ਼ਟਰੀ ਦਮਨ ਅਤੇ ਬਿਸ਼ਨੋਈ ਗੈਂਗ ਦੀ ਗਤੀਵਿਧੀਆਂ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦਾ ਸਸਕਾਰ <br/> ਅਗਲੀ ਖ਼ਬਰ ਕਾਲਕਾ ਤੇ ਕਾਹਲੋਂ ਦੀ ਅਗਵਾਈ 'ਚ ਦਿੱਲੀ ਕਮੇਟੀ ਦੇ ਵਫ਼ਦ ਨੇ ਜਥੇਦਾਰ ਗੜਗੱਜ ਨੂੰ ਦਿੱਤਾ ਸਪੱਸ਼ਟੀਕਰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।