25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦਾ ਸਸਕਾਰ <br/>

ਅਜੀਤ ਡੈਸਕ 28-02-2026
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ (ਜੇ. ਐਸ. ਨਿੱਕੂਵਾਲ)-ਉਘੇ ਸਿੱਖ ਵਿਦਵਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਦੇ ਮੁਖੀ ਭਾਈ ਹਰਸਿਮਰਨ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਸਾਰਿਆਂ ਤੋਂ ਪਹਿਲਾਂ ਉਨ੍ਹਾਂ ਦੀ ਕਿਲ੍ਹਾ ਅਨੰਦਗੜ੍ਹ ਸਾਹਿਬ ਲਾਗੇ ਸ੍ਰੀ ਦਸਮੇਸ਼ ਅਕੈਡਮੀ ਸੜਕ 'ਤੇ ਬਣਾਈ ਹੋਈ ਰਿਹਾਇਸ਼ 'ਤੇ ਪਹੁੰਚ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਉਨ੍ਹਾਂ ਦੀ ਮਿ੍ਤਕ ਦੁਸ਼ਾਲਾ ਭੇਟ ਕੀਤਾ ਗਿਆ | ਇਸ ਤੋਂ ਬਾਅਦ ਉਨ੍ਹਾਂ ਦਾ ਦਾਹ ਸਸਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ, ਜਿਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਅੰਤਿਮ ਵਿਦਾਇਗੀ ਦੀ ਅਰਦਾਸ ਕੀਤੀ ਗਈ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਵੀਰਦਵਿੰਦਰ ਸਿੰਘ ਤੇ ਸਪੁੱਤਰੀਆਂ ਡਾ. ਰਵਨੀਤ ਕੌਰ, ਸਤਿੰਦਰ ਕੌਰ ਵਲੋਂ ਦਿੱਤੀ ਗਈ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਹਰਦੇਵ ਸਿੰਘ ਹੈਪੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ, ਪਿ੍ਤਪਾਲ ਸਿੰਘ ਗੰਡਾ, ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ, ਭਾਈ ਜੈਤਾ ਜੀ ਨਾਲ ਸੰਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਮੁਖੀ ਬਾਬਾ ਤੀਰਥ ਸਿੰਘ, ਬਾਬਾ ਅਮਨਦੀਪ ਸਿੰਘ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਸਟੱਡੀ ਸਰਕਲ ਦੇ ਆਗੂ ਇੰਦਰਪਾਲ ਸਿੰਘ ਚੱਡਾ, ਸਾਬਕਾ ਕੌਂਸਲਰ ਇੰਦਰਜੀਤ ਸਿੰਘ ਬੇਦੀ, ਪ੍ਰੋਫੈਸਰ ਹਰਪ੍ਰੀਤ ਸਿੰਘ, ਹਰਤੇਗਬੀਰ ਸਿੰਘ ਤੇਗੀ, ਭਾਈ ਜਗਮੋਹਨ ਸਿੰਘ, ਬੀਬੀ ਸੁਰਿੰਦਰ ਕੌਰ, ਅਰੁਣਦੀਪ ਸਿੰਘ, ਖ਼ੁਸ਼ਹਾਲ ਸਿੰਘ ਚੰਡੀਗੜ੍ਹ, ਕਰਨੈਲ ਸਿੰਘ ਬਜਰੂੜ, ਸਰਬਜੀਤ ਸਿੰਘ ਰੇਣੂ, ਇੰਦਰਜੀਤ ਸਿੰਘ, ਜ਼ਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਪਿ੍ਤਪਾਲ ਸਿੰਘ ਕਾਕਾ, ਆਤਮਾ ਸਿੰਘ ਘੱਟੀਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕੈਨੇਡਾ 'ਚ 'ਗਰੂਮਿੰਗ' ਗਰੋਹਾਂ ਵਲੋਂ ਪੰਜਾਬੀ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਖ਼ਬਰ ਮਾਪਿਆਂ ਲਈ ਚਿੰਤਾ ਦਾ ਵਿਸ਼ਾ <... ਅਗਲੀ ਖ਼ਬਰ ਦਲ ਖ਼ਾਲਸਾ ਆਗੂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸਿੱਖ ਮਸਲਿਆਂ ਸੰਬੰਧੀ ਲਿਖਿਆ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।