25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਏਅਰ ਏਸ਼ੀਆ 'ਅੰਮਿ੍ਤਸਰ-ਕੁਆਲਾਲੰਪੁਰ' ਲਈ 28 ਮਾਰਚ ਤੋਂ ਰੋਜ਼ਾਨਾ ਭਰੇਗੀ ਉਡਾਣਾਂ <br/>

ਅਜੀਤ ਡੈਸਕ 28-02-2026
ਅੰਮਿ੍ਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਮਲੇਸ਼ੀਆ ਦੀ ਏਅਰਲਾਈਨ ਏਅਰ ਏਸ਼ੀਆ ਪੰਜਾਬ ਤੋਂ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਹੋਰ ਵੱਡਾ ਹੁਲਾਰਾ ਦਿੰਦੇ ਹੋਏ 28 ਮਾਰਚ ਤੋਂ ਆਪਣੀ ਅੰਮਿ੍ਤਸਰ-ਕੁਆਲਾਲੰਪੁਰ ਸੇਵਾ ਨੂੰ ਹਫ਼ਤੇ ਵਿਚ ਚਾਰ ਉਡਾਣਾਂ ਤੋਂ ਵਧਾ ਕੇ ਰੋਜ਼ਾਨਾ ਕਰਨ ਜਾ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾ ਫ਼ਲਾਈ ਅੰਮਿ੍ਤਸਰ ਇਨੀਸ਼ੀਏਟਿਵ ਦੇ ਕਨਵੀਨਰ (ਇੰਡੀਆ) ਅਤੇ ਅੰਮਿ੍ਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਯੋਗੇਸ਼ ਕਾਮਰਾ ਅਤੇ ਫ਼ਲਾਈ ਅੰਮਿ੍ਤਸਰ (ਅਮਰੀਕਾ) ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਏਅਰਲਾਈਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ | ਕਾਮਰਾ ਨੇ ਦੱਸਿਆ ਕਿ ਰੋਜ਼ਾਨਾ ਉਡਾਣਾਂ ਸ਼ੁਰੂ ਹੋਣ ਨਾਲ ਇਹ ਉਡਾਣ ਕੁਆਲਾਲੰਪੁਰ ਤੋਂ ਰੋਜ਼ਾਨਾ ਮਲੇਸ਼ੀਆ ਦੇ ਸਥਾਨਕ ਸਮੇਂ ਅਨੁਸਾਰ ਸ਼ਾਮ 6:10 ਵਜੇ ਰਵਾਨਾ ਹੋਵੇਗੀ ਅਤੇ ਭਾਰਤੀ ਸਮੇਂ ਅਨੁਸਾਰ ਰਾਤ 9:45 ਵਜੇ ਅੰਮਿ੍ਤਸਰ ਪਹੁੰਚੇਗੀ | ਵਾਪਸੀ ਦੀ ਉਡਾਣ ਅੰਮਿ੍ਤਸਰ ਤੋਂ ਰਾਤ 10:30 ਵਜੇ ਰਵਾਨਾ ਹੋਵੇਗੀ ਅਤੇ ਮਲੇਸ਼ੀਆ ਦੇ ਸਮੇਂ ਅਨੁਸਾਰ ਸਵੇਰੇ 6:50 ਵਜੇ ਕੁਆਲਾਲੰਪੁਰ ਪਹੁੰਚੇਗੀ, ਜਿਸ ਨਾਲ ਏਅਰ ਏਸ਼ੀਆ ਦੇ ਵਿਸ਼ਾਲ ਨੈੱਟਵਰਕ ਰਾਹੀਂ ਸਵੇਰ ਦੀਆਂ ਅਗਲੀਆਂ ਉਡਾਣਾਂ ਲਈ ਸੁਵਿਧਾਜਨਕ ਸੰਪਰਕ ਮਿਲੇਗਾ |

ਪਿਛਲੀ ਖ਼ਬਰ ਪਾਕਿਸਤਾਨ ਕਿਸੇ ਵੀ ਹਮਲਾਵਰ ਨੂੰ ਕੁਚਲ ਸਕਦਾ ਹੈ-ਸ਼ਾਹਬਾਜ਼ ਸ਼ਰੀਫ਼ ਅਗਲੀ ਖ਼ਬਰ ਕੈਨੇਡਾ 'ਚ 'ਗਰੂਮਿੰਗ' ਗਰੋਹਾਂ ਵਲੋਂ ਪੰਜਾਬੀ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਖ਼ਬਰ ਮਾਪਿਆਂ ਲਈ ਚਿੰਤਾ ਦਾ ਵਿਸ਼ਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।