ਮਾਸਕੋ, 27 ਫਰਵਰੀ (ਪੀ.ਟੀ.ਆਈ.) ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਹਥਿਆਰਬੰਦ ਝੜਪਾਂ ਵਿੱਚ ਵਾਧੇ ਦੇ ਵਿਚਕਾਰ, ਰੂਸ ਨੇ ਸ਼ੁੱਕਰਵਾਰ ਨੂੰ ਦੋਵਾਂ ਦੇਸ਼ਾਂ ਨੂੰ ਦੁਸ਼ਮਣੀ ਖਤਮ ਕਰਨ ਅਤੇ ਕੂਟਨੀਤਕ ਤਰੀਕਿਆਂ ਨਾਲ ਆਪਣੇ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ | ਰੂਸ ਦੇ ਵਿਦੇਸ਼ ਮੰਤਰਾਲੇ ਨੇ ਅਫਗਾਨਿਸਤਾਨ ਤੇ ਪਾਕਿਸਤਾਨ ਵਿਚਕਾਰ ਹਥਿਆਰਬੰਦ ਝੜਪਾਂ ਦੇ 'ਤੇਜ਼ ਵਾਧੇ' 'ਤੇ ਚਿੰਤਾ ਪ੍ਰਗਟ ਕੀਤੀ, ਜਿਸ 'ਚ 'ਨਿਯਮਤ ਫÏਜ ਦੀਆਂ ਇਕਾਈਆਂ, ਹਵਾਈ ਸੈਨਾ ਤੇ ਭਾਰੀ ਹਥਿਆਰ ਸ਼ਾਮਲ ਸਨ¢' ਵਿਦੇਸ਼ ਮੰਤਰਾਲੇ ਦੀ ਬੁਲਾਰਨ ਮਾਰੀਆ ਜ਼ਖਾਰੋਵਾ ਨੇ ਇਕ ਬਿਆਨ 'ਚ ਕਿਹਾ ਕਿ 'ਦੋਵਾਂ ਪਾਸਿਆਂ ਤੋਂ ਬਹੁਤ ਸਾਰੇ ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਆਮ ਨਾਗਰਿਕ ਵੀ ਸ਼ਾਮਲ ਹਨ¢