ਬੀਜਿੰਗ, 27 ਫਰਵਰੀ (ਪੀ.ਟੀ.ਆਈ.)-ਚੀਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਨੂੰ ਜੰਗਬੰਦੀ ਦੀ ਅਪੀਲ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਕਾਰ ਵਧਦੇ ਟਕਰਾਅ 'ਤੇ ਚਿੰਤਾ ਪ੍ਰਗਟ ਕੀਤੀ¢ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਇੱਥੇ ਇੱਕ ਮੀਡੀਆ ਬ੍ਰੀਫਿੰਗ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਟਕਰਾਅ 'ਤੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਚੀਨ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਟਕਰਾਅ ਦੀ ਸਥਿਤੀ 'ਤੇ ਨੇੜਿਓਾ ਨਜ਼ਰ ਰੱਖ ਰਿਹਾ ਹੈ¢ਪਾਕਿਸਤਾਨ ਅਤੇ ਅਫ਼ਗਾਨਿਸਤਾਨ ਨੇੜਲੇ ਗੁਆਂਢੀ ਹਨ ਅਤੇ ਦੋਵੇਂ ਚੀਨ ਦੇ ਗੁਆਂਢੀ ਹਨ¢ ਮਾਓ ਨੇ ਕਿਹਾ ਕਿ ਇੱਕ ਗੁਆਂਢੀ ਅਤੇ ਦੋਸਤ ਹੋਣ ਦੇ ਨਾਤੇ, ਚੀਨ ਟਕਰਾਅ ਦੇ ਵਧਣ ਬਾਰੇ ਬਹੁਤ ਚਿੰਤਤ ਹੈ ਅਤੇ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹੈ¢ ਉਨ੍ਹਾਂ ਕਿਹਾ ਕਿ ਚੀਨ ਅੱਤਵਾਦ ਦੇ ਹਰ ਰੂਪ ਦਾ ਮੁਕਾਬਲਾ ਕਰਨ ਦਾ ਸਮਰਥਨ ਕਰਦਾ ਹੈ ਅਤੇ ਦੋਵਾਂ ਧਿਰਾਂ ਨੂੰ ਸ਼ਾਂਤੀ ਅਤੇ ਸੰਜਮ ਵਰਤਣ, ਗੱਲਬਾਤ ਅਤੇ ਸਲਾਹ-ਮਸ਼ਵਰੇ ਰਾਹੀਂ ਆਪਣੇ ਮਤਭੇਦਾਂ ਅਤੇ ਵਿਵਾਦਾਂ ਨੂੰ ਸਹੀ ਢੰਗ ਨਾਲ ਹੱਲ ਕਰਨ ਅਤੇ ਹੋਰ ਵਧਣ ਤੋਂ ਬਚਣ ਲਈ ਜਲਦੀ ਤੋਂ ਜਲਦੀ ਜੰਗਬੰਦੀ ਕਰਨ ਦੀ ਅਪੀਲ ਕਰਦਾ ਹੈ¢ ਉਨ੍ਹਾਂ ਕਿਹਾ ਕਿ ਤਣਾਅ ਘਟਾਉਣ ਨਾਲ ਬੁਨਿਆਦੀ ਤÏਰ 'ਤੇ ਦੋਵਾਂ ਦੇਸ਼ਾਂ ਅਤੇ ਲੋਕਾਂ ਨੂੰ ਲਾਭ ਹੋਵੇਗਾ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਵਿੱਚ ਮਦਦ ਮਿਲੇਗੀ¢