24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹਾਈ ਕੋਰਟ ਨੇ ਪੀ.ਐਸ.ਪੀ.ਸੀ.ਐਲ. ਦੀਆਂ ਜਾਇਦਾਦਾਂ ਦੀ ਵਿਕਰੀ 'ਤੇ ਲਗਾਈ ਰੋਕ <br/>

ਅਜੀਤ ਡੈਸਕ 28-02-2026
ਸੂਬੇ ਨੂੰ ਦਸਤਾਵੇਜ਼ਾਂ ਸਮੇਤ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼
ਚੰਡੀਗੜ੍ਹ, 27 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀਆਂ ਜਾਇਦਾਦਾਂ ਦੇ ਤਬਾਦਲੇ ਅਤੇ ਸੰਭਾਵੀ ਵਿਕਰੀ 'ਤੇ ਅੰਤਰਿਮ ਰੋਕ ਨੂੰ ਬਰਕਰਾਰ ਰੱਖਦੇ ਹੋਏ ਸਪੱਸ਼ਟ ਕੀਤਾ ਕਿ 13 ਮਾਰਚ ਨੂੰ ਅਗਲੀ ਸੁਣਵਾਈ ਤੱਕ ਕੋਈ ਵੀ ਜਾਇਦਾਦ ਨਹੀਂ ਵੇਚੀ ਜਾਵੇਗੀ | ਅਦਾਲਤ ਨੇ ਕਿਹਾ ਕਿ ਜੇਕਰ ਪੀ.ਐਸ.ਪੀ.ਸੀ.ਐਲ. 'ਤੇ 2,500 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਬੋਝ ਹੋਣ ਦਾ ਦਾਅਵਾ ਸੱਚ ਸਾਬਤ ਹੁੰਦਾ ਹੈ ਤਾਂ ਇਹ ਮਾਮਲਾ ਯਕੀਨੀ ਤੌਰ 'ਤੇ ਜਨਤਕ ਹਿੱਤ ਦੇ ਦਾਇਰੇ 'ਚ ਆਵੇਗਾ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਦੇ ਸਾਹਮਣੇ ਸੂਬਾ ਸਰਕਾਰ ਨੇ ਸਟੇਅ ਹਟਾਉਣ ਦੀ ਮੰਗ ਕਰਦਿਆਂ ਦਲੀਲ ਦਿੱਤੀ ਕਿ ਜਾਇਦਾਦ ਨੂੰ ਵਿਕਰੀ ਲਈ ਨਹੀਂ ਵਿਕਾਸ ਦੇ ਉਦੇਸ਼ਾਂ ਲਈ ਤਬਦੀਲ ਕੀਤਾ ਜਾ ਰਿਹਾ ਹੈ | ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਪਟੀਸ਼ਨ ਦੀ ਸਵੀਕਾਰਤਾ ਦਾ ਸਵਾਲ ਖੁੱਲ੍ਹਾ ਰਹੇਗਾ ਅਤੇ ਸੂਬਾ ਸਰਕਾਰ ਅਗਲੀ ਸੁਣਵਾਈ 'ਤੇ ਇਸ 'ਤੇ ਵਿਸਥਾਰ ਨਾਲ ਬਹਿਸ ਕਰ ਸਕਦੀ ਹੈ | ਅਦਾਲਤ ਨੇ ਸੂਬੇ ਨੂੰ ਨਿਰਦੇਸ਼ ਦਿੱਤਾ ਕਿ ਉਹ ਪੈਰਾ ਵਾਇਜ਼ ਜਵਾਬ ਅਤੇ ਰੋਕ ਹਟਾਉਣ ਸਬੰਧੀ ਅਰਜ਼ੀ ਜ਼ਰੂਰੀ ਦਸਤਾਵੇਜ਼ਾਂ ਅਤੇ ਹਲਫਨਾਮੇ ਸਮੇਤ ਦਾਇਰ ਕਰੇ |

ਪਿਛਲੀ ਖ਼ਬਰ ਪੁਲਿਸ ਹਿਰਾਸਤ 'ਚ ਫਰਜ਼ੀ ਮੁਕਾਬਲਿਆਂ ਸੰਬੰਧੀ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ <br/> ਅਗਲੀ ਖ਼ਬਰ ਸਰਕਾਰ ਵਲੋਂ ਬੱਸਾਂ ਵਿਚ 'ਲਾਈਵ ਟ੍ਰੈਕਿੰਗ' ਲਾਜ਼ਮੀ ਕਰਨ ਵੱਲ ਕਦਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।