24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਪੁਲਿਸ ਹਿਰਾਸਤ 'ਚ ਫਰਜ਼ੀ ਮੁਕਾਬਲਿਆਂ ਸੰਬੰਧੀ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ <br/>

ਅਜੀਤ ਡੈਸਕ 28-02-2026
ਚੰਡੀਗੜ੍ਹ, 27 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)–ਪੰਜਾਬ 'ਚ ਪੁਲਿਸ ਹਿਰਾਸਤ ਦੌਰਾਨ ਦੋਸ਼ੀਆਂ ਦੀ ਕਥਿਤ ਅਦਾਲਤੀ ਪ੍ਰਕਿਰਿਆ ਤੋਂ ਬਿਨਾਂ ਕੀਤੀਆਂ ਹੱਤਿਆਵਾਂ ਅਤੇ ਗੰਭੀਰ ਜ਼ੁਲਮ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ | ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਸੂਬਾ ਪੁਲਿਸ ਵਲੋਂ ਸੰਵਿਧਾਨਿਕ ਹੱਕਾਂ ਅਤੇ ਉੱਚ ਅਦਾਲਤਾਂ ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਪਟੀਸ਼ਨ ਐਡਵੋਕੇਟ ਨਿਖਿਲ ਸਰਾਫ ਵਲੋਂ ਦਾਇਰ ਕੀਤੀ ਗਈ ਹੈ, ਜਿਸ 'ਚ ਕਾਰਜਕਾਰੀ ਡੀ.ਜੀ.ਪੀ. ਪੰਜਾਬ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਪਹਿਲਾਂ ਦਿੱਤੀਆਂ ਗਈਆਂ ਸ਼ਿਕਾਇਤਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ | ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਪੁਲਿਸ ਹਿਰਾਸਤ 'ਚ ਮੌਜੂਦ ਦੋਸ਼ੀਆਂ ਨੂੰ ਕਥਿਤ ਤੌਰ 'ਤੇ ਮਾਰ ਦੇਣ ਜਾਂ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਸੰਵਿਧਾਨ ਸ਼ਾਸਨ ਅਤੇ ਮੌਲਿਕ ਅਧਿਕਾਰਾਂ ਲਈ ਗੰਭੀਰ ਚੁਣੌਤੀ ਹੈ | ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੁਲਿਸ ਦਾ ਫ਼ਰਜ ਕਾਨੂੰਨ ਲਾਗੂ ਕਰਨਾ ਅਤੇ ਲੋਕਾਂ ਦਾ ਸੁਰੱਖਿਆ ਯਕੀਨੀ ਬਣਾਉਣਾ ਹੈ ਪਰ ਇਸ ਦੇ ਉਲਟ ਹਿਰਾਸਤ 'ਚ ਮੌਜੂਦ ਵਿਅਕਤੀਆਂ ਨਾਲ ਹਿੰਸਕ ਵਤੀਰਾ ਕੀਤੇ ਜਾਣ ਦੇ ਦੋਸ਼ ਸਾਹਮਣੇ ਆ ਰਹੇ ਹਨ |

ਪਿਛਲੀ ਖ਼ਬਰ ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਂਟਾਂ ਦੀ ਮੰਗ ਲਗਾਤਾਰ ਵਧ ਰਹੀ-ਸੰਜੀਵ ਅਰੋੜਾ <br/> ਅਗਲੀ ਖ਼ਬਰ ਹਾਈ ਕੋਰਟ ਨੇ ਪੀ.ਐਸ.ਪੀ.ਸੀ.ਐਲ. ਦੀਆਂ ਜਾਇਦਾਦਾਂ ਦੀ ਵਿਕਰੀ 'ਤੇ ਲਗਾਈ ਰੋਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।