21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਈਰਾਨ-ਇਜ਼ਰਾਈਲ ਜੰਗ ਦਾ ਮਾਮਲਾ

ਅਜੀਤ ਡੈਸਕ 01-03-2026
ਅੰਮਿ੍ਤਸਰ ਹਵਾਈ ਅੱਡੇ 'ਤੇ ਤਿੰਨ ਅੰਤਰਰਾਸ਼ਟਰੀ ਉਡਾਣਾਂ ਰੱਦ
ਰਾਜਾਸਾਂਸੀ, 28 ਫਰਵਰੀ (ਹਰਦੀਪ ਸਿੰਘ ਖੀਵਾ)-ਈਰਾਨ-ਇਜ਼ਰਾਈਲ ਜੰਗ ਕਾਰਨ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਿੰਨ ਕੌਮਾਂਤਰੀ ਉਡਾਣਾਂ ਰੱਦ ਹੋ ਗਈਆਂ | ਇਨ੍ਹਾਂ ਉਡਾਣਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਹਵਾਈ ਉਡਾਣਾਂ ਦੇ ਪ੍ਰਬੰਧਕਾਂ ਵਲੋਂ ਈ-ਮੇਲ ਰਾਹੀਂ ਅਗਾਊਾ ਸੂਚਨਾ ਦੇ ਦਿੱਤੀ ਗਈ ਸੀ ਤਾਂ ਜੋ ਸਫਰ ਕਰਨ ਵਾਲੇ ਯਾਤਰੀ ਖੱਜਲ-ਖੁਆਰੀ ਤੋਂ ਬਚ ਸਕਣ | ਰੱਦ ਹੋਈਆਂ ਅੰਤਰਰਾਸ਼ਟਰੀ ਉਡਾਣਾਂ 'ਚ ਸਵੇਰੇ 11.30 ਵਜੇ ਲੰਡਨ ਤੋਂ ਇਥੇ ਪੁੱਜਣ ਵਾਲੀ ਏਅਰ ਇੰਡੀਆ ਦੀ ਉਡਾਣ ਨੰਬਰ ਏਆਈ-170 ਅਤੇ ਸ਼ਾਰਜਾਹ ਤੋਂ ਰਾਤ 9 ਵਜੇ ਏਥੇ ਪੁੱਜਣ ਵਾਲੀ ਇੰਡੀਗੋ ਨੰਬਰ 6 ਈ-1428 ਹੈ | ਇਸ ਤੋਂ ਇਲਾਵਾ 28 ਫਰਵਰੀ ਅਤੇ 1 ਮਾਰਚ ਦੀ ਦਰਮਿਆਨੀ ਰਾਤ 1.15 ਵਜੇ ਦੁਬਈ ਤੋਂ ਇਥੇ ਪਹੁੰਚਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੰਬਰ ਆਈਐਕਸ-192 ਰੱਦ ਕਰ ਦਿੱਤੀਆਂ ਗਈਆਂ | ਹਵਾਈ ਅੱਡੇ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਈਰਾਨ ਤੇ ਇਜ਼ਰਾਈਲ ਦੀ ਲੱਗੀ ਹੋਈ ਜੰਗ ਕਾਰਨ ਦੁਬਈ ਦੇ ਏਅਰ ਬੇਸ ਨੂੰ ਬੰਦ ਕਰਨ ਕਾਰਨ ਉਕਤ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਗੁਰਵਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਦੋ ਸ਼ੂਟਰਾਂ 'ਚੋਂ ਇਕ ਗਿ੍ਫ਼ਤਾਰ ਮੁਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹ... ਅਗਲੀ ਖ਼ਬਰ ਰਾਹੁਲ ਦੀ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।