ਚੰਡੀਗੜ੍ਹ, 28 ਫਰਵਰੀ (ਪ੍ਰੋ. ਅਵਤਾਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 2 ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹੁਣ 2 ਮਾਰਚ ਦਿਨ ਸੋਮਵਾਰ ਤੋਂ ਸਵੇਰੇ 8.30 ਵਜੇ ਲੱਗਣਗੇ | ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਹੁਕਮਾਂ ਅਨੁਸਾਰ 1 ਮਾਰਚ ਤੋਂ 31 ਮਾਰਚ ਤੱਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਤੋਂ 3 ਵਜੇ ਤੱਕ ਸੀ, ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ 3.20 ਵਜੇ ਤੱਕ ਸੀ |