ਮੋਦੀ ਨੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੇ ਹਿੱਤ ਅਮਰੀਕਾ ਕੋਲ ਗਹਿਣੇ ਰੱਖੇ-ਰਾਹੁਲ ਸੂਬੇ 'ਚ ਭਾਜਪਾ ਦੀ 'ਬੀ' ਟੀਮ ਵਜੋਂ ਕੰਮ ਕਰ ਰਹੀ ਆਮ ਆਦਮੀ ਪਾਰਟੀ-ਖੜਗੇ <br/>
ਅਜੀਤ ਡੈਸਕ
01-03-2026
ਪੰਜਾਬ ਸਫ਼ੇ ਦੀ ਬਾਕੀ
ਅਤੇ ਇਹ ਸਭ ਕੁੱਝ ਪਿੱਛੇ ਐਪਸਟੀਨ ਦੀਆਂ ਬੰਦ ਪਈਆਂ 35 ਲੱਖ ਫਾਈਲਾਂ ਦਾ ਡਰ ਹੈ, ਜੋ ਹੌਲੀ-ਹੌਲੀ ਖੁੱਲ੍ਹ ਰਹੀਆਂ ਹਨ | ਇਸ ਤੋਂ ਪਹਿਲਾਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਾਰਿਆਂ ਦਾ ਸਵਾਗਤ ਕੀਤਾ, ਜਦਕਿ ਬਾਅਦ 'ਚ ਵਿਜੇ ਇੰਦਰ ਸਿੰਗਲਾ ਨੇ ਵਰਕਰਾਂ ਦਾ ਰੈਲੀ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ |
ਮੈਂ ਪੰਜਾਬ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ-ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਪੰਜਾਬ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬਹੁਤ ਪਿਆਰ ਤੇ ਮੁਹੱਬਤ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਾਡੀ ਤਾਕਤ ਹੈ ਅਤੇ ਉਹ ਉਹ ਜਦੋਂ ਵੀ ਇਥੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਆਨੰਦ ਆਉਂਦਾ ਹੈ |
ਕਾਂਗਰਸ ਹੀ ਪੰਜਾਬ ਨੂੰ ਬਚਾ ਸਕਦੀ-ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ ਸੱਤਾ 'ਚ ਲਿਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਸੂਬੇ ਅੰਦਰ ਗੈਂਗਸਟਰਵਾਦ, ਨਸ਼ੇ ਤੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਅੱਜ ਪੰਜਾਬ ਨੂੰ ਜੇਕਰ ਕੋਈ ਬਚਾ ਸਕਦਾ ਹੈ ਤਾਂ ਉਹ ਕਾਂਗਰਸ ਪਾਰਟੀ ਹੈ | ਉਨ੍ਹਾਂ ਕਿਹਾ ਕਿ ਅੱਜ ਜੇਕਰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਕੋਈ ਲੜਾਈ ਲੜ ਰਿਹਾ ਹੈ ਤਾਂ ਉਹ ਰਾਹੁਲ ਗਾਂਧੀ ਅਤੇ ਮਲਿਕਅਰਜੁਨ ਖੜਗੇ ਹੀ ਹਨ |
'ਲੱਗੀ ਨਜ਼ਰ ਪੰਜਾਬ ਨੂੰ , ਕੋਈ ਨਜ਼ਰ ਉਤਾਰੋ'-ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੀਤ 'ਲੱਗੀ ਨਜ਼ਰ ਪੰਜਾਬ ਨੂੰ, ਕੋਈ ਨਜ਼ਰ ਉਤਾਰੋ, ਲੈ ਕੇ ਮਿਰਚਾਂ ਕਾਲੀਆਂ, ਇਹਦੇ ਸਿਰ ਤੋਂ ਵਾਰੋ' ਦੀਆਂ ਸਤਰਾਂ ਸੁਣਾਉਂਦਿਆਂ ਕਿਹਾ ਕਿ ਪੰਜਾਬ ਕਰਜ਼ੇ ਵਿਚ ਗ੍ਰਸਤ ਹੈ, ਪੰਜਾਬ ਨੂੰ ਗੈਂਗਸਟਰਾਂ ਤੇ ਨਸ਼ਿਆਂ ਨੇ ਜਕੜਿਆ ਹੋਇਆ ਹੈ | ਜਿਹੜੇ ਬਦਲਾਅ ਦੀ ਗੱਲ ਕਰਦੇ ਸਨ, ਉਹੀ ਹੁਣ ਪੰਜਾਬ ਨੂੰ ਲੁੱਟ ਰਹੇ ਹਨ | ਚੰਨੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਭਾਜਪਾ ਨੇ ਸਮਝੌਤਾ ਕਰ ਲਿਆ ਹੈ |
2027 ਦਾ ਫਤਵਾ ਕਾਂਗਰਸ ਦੇ ਹੱਕ 'ਚ ਹੋਵੇਗਾ-ਬਾਜਵਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 2027 ਦਾ ਫਤਵਾ ਪੰਜਾਬ ਕਾਂਗਰਸ ਦੇ ਹੱਕ ਵਿਚ ਹੋਵੇਗਾ | ਉਨ੍ਹਾਂ ਕਿਹਾ ਕਿ 2029 ਵਿਚ ਦੇਸ਼ ਵਿਚ ਕਾਂਗਰਸ ਦੀ ਸਰਕਾਰ ਆਉਣ ਅਤੇ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ 'ਤੇ ਉਹ ਪੰਜਾਬ ਵਾਸਤੇ ਤਿੰਨ ਚੀਜਾਂ ਦੀ ਮੰਗ ਕਰਦੇ ਹਨ, ਜਿਨ੍ਹਾਂ ਵਿਚ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਅਨੁਸਾਰ ਫ਼ੌਜ ਵਿਚ ਨੌਜਵਾਨਾਂ ਦੀ ਨਿਯਮਤ ਭਰਤੀ ਕਰਕੇ ਕੇਂਦਰ ਸਰਕਾਰ ਦੀ ਅਗਨੀਵੀਰ ਸਕੀਮ ਨੂੰ ਖ਼ਤਮ ਕੀਤਾ ਜਾਵੇ |
ਕੌਣ-ਕੌਣ ਆਗੂ ਹੋਏ ਸ਼ਾਮਿਲ
ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ, ਬਲਵੀਰ ਸਿੰਘ ਸਿੱਧੂ, ਮੁਹੰਮਦ ਸਦੀਕ, ਬਲਕੌਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਸੁਖਵਿੰਦਰ ਸਿੰਘ ਕੋਟਲੀ, ਜਸਵੀਰ ਸਿੰਘ ਗਿੱਲ ਡਿੰਪਾ, ਰਾਣਾ ਗੁਰਜੀਤ ਸਿੰਘ, ਸਾਬਕਾ ਸਪੀਕਰ ਰਾਣਾ ਕੇ.ਪੀ., ਬਾਵਾ ਹੈਨਰੀ, ਰਵਿੰਦਰ ਆਂਵਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਨਿਲ ਜੋਸ਼ੀ, ਅੰਮਿ੍ਤਾ ਵੜਿੰਗ, ਮਲਵਿਕਾ ਸੂਦ, ਗੁਰਕੀਰਤ ਸਿੰਘ ਕੋਟਲੀ, ਕੈਪਟਨ ਸੰਦੀਪ ਸੰਧੂ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਡਾ. ਨਵਜੋਤ ਸਿੰਘ ਦਾਹੀਆ, ਐਸ. ਐਸ. ਪੀ. ਰਜਿੰਦਰ ਸਿੰਘ, ਅਸ਼ਵਨ ਭੱਲਾ, ਰਵਿੰਦਰ ਸਿੰਘ ਲਾਡੀ, ਹਨੀ ਜੋਸ਼ੀ, ਮੌਂਟੀ ਸਹਿਗਲ, ਫਤਿਹ ਸਿੰਘ ਬਾਦਲ, ਸਾਬਕਾ ਚੇਅਰਮੈਨ ਰਾਮ ਸਿੰਘ ਸਰਦੂਲਗੜ੍ਹ ਆਦਿ ਆਗੂ ਵੀ ਮੌਜੂਦ ਸਨ | ਸਿਮਰਜੀਤ ਸਿੰਘ ਬੈਂਸ ਟਰੈਕਟਰ 'ਤੇ ਕਾਫ਼ਲਾ ਲੈ ਕੇ ਪਹੁੰਚੇ |