21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਗਿ੍ਫ਼ਤਾਰ <br/>

ਅਜੀਤ ਡੈਸਕ 01-03-2026
ਸੰਗਰੂਰ, 28 ਫਰਵਰੀ (ਦਮਨਜੀਤ ਸਿੰਘ)-ਐਨ.ਆਰ.ਆਈ. ਪਰਿਵਾਰ ਨੂੰ ਮੁਕੱਦਮੇ ਵਿਚੋਂ ਕੱਢਣ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਰਹੇ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਦੇ ਥਾਣੇਦਾਰ ਨੂੰ ਵਿਜੀਲੈਂਸ ਵਿਭਾਗ ਪਟਿਆਲਾ ਵਲੋਂ ਰੰਗੇ ਹੱਥੀਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਵਿਜੀਲੈਂਸ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਵਾਸੀ ਕੋਠੇ ਮਹਾਂ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਜੋ ਆਪਣੇ ਪਰਿਵਾਰ ਸਮੇਤ ਇੰਗਲੈਂਡ ਵਿਖੇ ਰਹਿੰਦਾ ਹੈ ਅਤੇ ਉਸ ਖ਼ਿਲਾਫ਼ 11 ਅਪੈ੍ਰਲ, 2025 ਨੂੰ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ, ਨੇ ਮੁਕੱਦਮੇ ਵਿਚ ਬੇਗੁਨਾਹੀ ਸੰਬੰਧੀ ਇਕ ਦਰਖਾਸਤ ਐਨ.ਆਰ.ਆਈ. ਵਿੰਗ ਚੰਡੀਗੜ੍ਹ ਵਿਖੇ ਦਿੱਤੀ ਸੀ, ਜੋ ਪੜਤਾਲ ਲਈ ਡੀ.ਐਸ.ਪੀ. ਨਾਰਕੋਟਿਕ ਸੈੱਲ ਸੰਗਰੂਰ ਨੂੰ ਮਾਰਕ ਕਰ ਦਿੱਤੀ ਗਈ ਸੀ | ਡੀ.ਐਸ.ਪੀ. ਵਲੋਂ ਪੜਤਾਲ ਕਰਨ ਉਪਰੰਤ ਗੁਰਿੰਦਰ ਸਿੰਘ ਦੀ ਪਤਨੀ ਲਖਵੀਰ ਕੌਰ, ਭਰਾ ਜਤਿੰਦਰ ਸਿੰਘ ਅਤੇ ਭਾਬੀ ਪ੍ਰਭਜੀਤ ਕੌਰ ਖ਼ਿਲਾਫ਼ ਕੋਈ ਸਬੂਤ ਨਾ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਇਸ ਮੁਕੱਦਮੇ ਵਿਚੋਂ ਬੇਗੁਨਾਹ ਕਰ ਦਿੱਤਾ ਗਿਆ ਸੀ | ਮੁਕੱਦਮੇ ਦੇ ਤਫ਼ਤੀਸ਼ੀ ਅਫ਼ਸਰ ਥਾਣੇਦਾਰ ਮੇਵਾ ਸਿੰਘ ਵਲੋਂ ਗੁਰਿੰਦਰ ਸਿੰਘ ਖ਼ਿਲਾਫ਼ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਸੀ ਅਤੇ ਥਾਣੇਦਾਰ ਵਲੋਂ ਗੁਰਿੰਦਰ ਸਿੰਘ ਦੀ ਪਤਨੀ ਵਗ਼ੈਰਾ ਨੂੰ ਕੇਸ ਵਿਚੋਂ ਡਿਸਚਾਰਜ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ, ਜਿਸ ਦੀ ਸ਼ਿਕਾਇਤ ਗੁਰਿੰਦਰ ਸਿੰਘ ਵਲੋਂ ਵਿਜੀਲੈਂਸ ਵਿਭਾਗ ਨੂੰ ਦਿੱਤੀ ਗਈ ਅਤੇ ਵਿਜੀਲੈਂਸ ਵਿਭਾਗ ਨੇ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਵਿਖੇ ਤਾਇਨਾਤ ਥਾਣੇਦਾਰ ਮੇਵਾ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਕੇ ਉਸ ਉਪਰ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਪਹਿਲੇ ਸਿੱਖ ਰਾਜ ਦੀ ਰਾਜਧਾਨੀ ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਦੇ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਰਣਜੀਤ ਸਿੰਘ ਦੇ ਪਰਿਵਾਰ ਵਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਵਲੋਂ ਪੁਲਿਸ ਤੇ ਸਿਵਲ ਸਰਜਨ ਨੂੰ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।