ਕਾਂਗਰਸ ਨੇ ਮਨਰੇਗਾ ਮਜ਼ਦੂਰ-ਕਿਸਾਨ ਬਚਾਓ ਰੈਲੀ ਨਾਲ ਸੂਬੇ 'ਚ ਚੋਣ ਬਿਗਲ ਵਜਾਇਆ <br/>
ਅਜੀਤ ਡੈਸਕ
01-03-2026
ਬਰਨਾਲਾ, 28 ਫਰਵਰੀ-ਕਾਂਗਰਸ ਵਲੋਂ ਬਰਨਾਲਾ ਦੀ ਅਨਾਜ ਮੰਡੀ ਵਿਖੇ ਮਨਰੇਗਾ ਮਜ਼ਦੂਰ-ਕਿਸਾਨ ਬਚਾਓ ਵਿਸ਼ਾਲ ਰੈਲੀ ਕਰਵਾਈ ਗਈ | ਇਸ ਰੈਲੀ ਨਾਲ ਕਾਂਗਰਸ ਨੇ ਜਿਥੇ ਸੂਬੇ ਅੰਦਰ ਇਕ ਤਰ੍ਹਾਂ ਨਾਲ ਚੋਣ ਸਰਗਰਮੀਆਂ ਦਾ ਆਗਾਜ਼ ਕਰ ਦਿੱਤਾ ਹੈ, ਉਥੇ ਨਾਲ ਹੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਗਏ ਵਪਾਰ ਸਮਝੌਤੇ ਅਤੇ ਮਨਰੇਗਾ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਰਾਜ ਦੇ ਲੋਕਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਉੱਠ ਖੜ੍ਹੇ ਹੋਣ ਦਾ ਸੱਦਾ ਵੀ ਦਿੱਤਾ ਹੈ | ਇਸ ਮੌਕੇ ਰਾਹੁਲ ਗਾਂਧੀ ਨੇ ਜਿਥੇ ਅਮਰੀਕਾ-ਭਾਰਤ ਵਿਚਕਾਰ ਹੋਏ ਵਪਾਰਕ ਸਮਝੌਤੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡੇ ਸ਼ਬਦੀ ਹਮਲੇ ਕਰਦੇ ਹੋਏ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾਏ, ਉਥੇ ਇਹ ਵੀ ਕਿਹਾ ਕਿ ਅਮਰੀਕਾ ਦੇ ਦਬਾਅ ਹੇਠ ਕੀਤਾ ਗਿਆ ਇਹ ਸਮਝੌਤਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਛਤੀਸਗੜ੍ਹ ਤੇ ਉੜੀਸਾ ਆਦਿ ਰਾਜਾਂ ਦੇ ਕਿਸਾਨਾਂ ਲਈ ਬੇਹੱਦ ਘਾਤਕ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੈਦਾਵਾਰ ਨੂੰ ਲੈ ਕੇ ਵੱਡਾ ਨੁਕਸਾਨ ਉਠਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਹੋਏ ਸਮਝÏਤੇ ਤੋਂ ਬਾਅਦ ਦੇਸ਼ ਵਿਚ ਸੋਇਆਬੀਨ, ਦਾਲਾਂ, ਕਪਾਹ, ਬਾਦਾਮ, ਅਖਰੋਟ ਤੇ ਹੋਰ ਵਸਾਂ ਵੱਡੀ ਮਾਤਰਾ 'ਚ ਭਾਰਤ ਵਿਚ ਆਉਣਗੀਆਂ, ਜਿਸ ਨਾਲ ਦੇਸ਼ ਦਾ ਖੇਤੀ ਖੇਤਰ ਬਿਲਕੁਲ ਤਬਾਹ ਹੋ ਜਾਵੇਗਾ ¢ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਖੇਤੀ ਖੇਤਰ ਨੂੰ ਬਾਜਾਰ ਲਈ ਨਹੀਂ ਸੀ ਖੋਲਿ੍ਹਆ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੇ ਹਿੱਤਾਂ ਨੂੰ ਅਮਰੀਕਾ ਕੋਲ ਗਹਿਣੇ ਰੱਖ ਦਿੱਤਾ ਗਿਆ ਹੈ | ਭਾਰਤ ਨੇ ਅਮਰੀਕਾ ਨਾਲ ਹਰ ਸਾਲ 9 ਲੱਖ ਕਰੋੜ ਦੇ ਸਮਾਨ ਦੀ ਖਰੀਦ ਕਰਨ ਦਾ ਵਾਅਦਾ ਕੀਤਾ ਹੈ, ਜਿਸ ਨਾਲ ਦੇਸ਼ ਦੇ ਕਾਰੋਬਾਰ ਨੂੰ ਵੀ ਵੱਡਾ ਧੱਕਾ ਲੱਗਣ ਜਾ ਰਿਹਾ ਹੈ | ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਨਾਲ ਸਮਝÏਤਾ ਕਰਕੇ ਇਕ ਤਰ੍ਹਾਂ ਨਾਲ ਕਿਸਾਨਾਂ, ਮਜਦੂਰਾਂ ਤੇ ਕਾਰੋਬਾਰੀਆਂ ਦੀ ਮÏਤ ਦੇ ਵਾਰੰਟ 'ਤੇ ਹਸਤਾਖਰ ਕਰ ਦਿੱਤੇ ਹਨ
ਪੰਜਾਬ ਸਫ਼ੇ ਦੀ ਬਾਕੀ
ਅਤੇ ਇਹ ਸਭ ਕੁੱਝ ਪਿੱਛੇ ਐਪਸਟੀਨ ਦੀਆਂ ਬੰਦ ਪਈਆਂ 35 ਲੱਖ ਫਾਈਲਾਂ ਦਾ ਡਰ ਹੈ, ਜੋ ਹੌਲੀ-ਹੌਲੀ ਖੁੱਲ੍ਹ ਰਹੀਆਂ ਹਨ | ਇਸ ਤੋਂ ਪਹਿਲਾਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਾਰਿਆਂ ਦਾ ਸਵਾਗਤ ਕੀਤਾ, ਜਦਕਿ ਬਾਅਦ 'ਚ ਵਿਜੇ ਇੰਦਰ ਸਿੰਗਲਾ ਨੇ ਵਰਕਰਾਂ ਦਾ ਰੈਲੀ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ |
ਮੈਂ ਪੰਜਾਬ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ-ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਪੰਜਾਬ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬਹੁਤ ਪਿਆਰ ਤੇ ਮੁਹੱਬਤ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਾਡੀ ਤਾਕਤ ਹੈ ਅਤੇ ਉਹ ਉਹ ਜਦੋਂ ਵੀ ਇਥੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਆਨੰਦ ਆਉਂਦਾ ਹੈ |
ਕਾਂਗਰਸ ਹੀ ਪੰਜਾਬ ਨੂੰ ਬਚਾ ਸਕਦੀ-ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ ਸੱਤਾ 'ਚ ਲਿਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅੱਜ ਸੂਬੇ ਅੰਦਰ ਗੈਂਗਸਟਰਵਾਦ, ਨਸ਼ੇ ਤੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਅਤੇ ਅੱਜ ਪੰਜਾਬ ਨੂੰ ਜੇਕਰ ਕੋਈ ਬਚਾ ਸਕਦਾ ਹੈ ਤਾਂ ਉਹ ਕਾਂਗਰਸ ਪਾਰਟੀ ਹੈ | ਉਨ੍ਹਾਂ ਕਿਹਾ ਕਿ ਅੱਜ ਜੇਕਰ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਕੋਈ ਲੜਾਈ ਲੜ ਰਿਹਾ ਹੈ ਤਾਂ ਉਹ ਰਾਹੁਲ ਗਾਂਧੀ ਅਤੇ ਮਲਿਕਅਰਜੁਨ ਖੜਗੇ ਹੀ ਹਨ |
'ਲੱਗੀ ਨਜ਼ਰ ਪੰਜਾਬ ਨੂੰ , ਕੋਈ ਨਜ਼ਰ ਉਤਾਰੋ'-ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੀਤ 'ਲੱਗੀ ਨਜ਼ਰ ਪੰਜਾਬ ਨੂੰ, ਕੋਈ ਨਜ਼ਰ ਉਤਾਰੋ, ਲੈ ਕੇ ਮਿਰਚਾਂ ਕਾਲੀਆਂ, ਇਹਦੇ ਸਿਰ ਤੋਂ ਵਾਰੋ' ਦੀਆਂ ਸਤਰਾਂ ਸੁਣਾਉਂਦਿਆਂ ਕਿਹਾ ਕਿ ਪੰਜਾਬ ਕਰਜ਼ੇ ਵਿਚ ਗ੍ਰਸਤ ਹੈ, ਪੰਜਾਬ ਨੂੰ ਗੈਂਗਸਟਰਾਂ ਤੇ ਨਸ਼ਿਆਂ ਨੇ ਜਕੜਿਆ ਹੋਇਆ ਹੈ | ਜਿਹੜੇ ਬਦਲਾਅ ਦੀ ਗੱਲ ਕਰਦੇ ਸਨ, ਉਹੀ ਹੁਣ ਪੰਜਾਬ ਨੂੰ ਲੁੱਟ ਰਹੇ ਹਨ | ਚੰਨੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਭਾਜਪਾ ਨੇ ਸਮਝੌਤਾ ਕਰ ਲਿਆ ਹੈ |
2027 ਦਾ ਫਤਵਾ ਕਾਂਗਰਸ ਦੇ ਹੱਕ 'ਚ ਹੋਵੇਗਾ-ਬਾਜਵਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 2027 ਦਾ ਫਤਵਾ ਪੰਜਾਬ ਕਾਂਗਰਸ ਦੇ ਹੱਕ ਵਿਚ ਹੋਵੇਗਾ | ਉਨ੍ਹਾਂ ਕਿਹਾ ਕਿ 2029 ਵਿਚ ਦੇਸ਼ ਵਿਚ ਕਾਂਗਰਸ ਦੀ ਸਰਕਾਰ ਆਉਣ ਅਤੇ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ 'ਤੇ ਉਹ ਪੰਜਾਬ ਵਾਸਤੇ ਤਿੰਨ ਚੀਜਾਂ ਦੀ ਮੰਗ ਕਰਦੇ ਹਨ, ਜਿਨ੍ਹਾਂ ਵਿਚ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਅਨੁਸਾਰ ਫ਼ੌਜ ਵਿਚ ਨੌਜਵਾਨਾਂ ਦੀ ਨਿਯਮਤ ਭਰਤੀ ਕਰਕੇ ਕੇਂਦਰ ਸਰਕਾਰ ਦੀ ਅਗਨੀਵੀਰ ਸਕੀਮ ਨੂੰ ਖ਼ਤਮ ਕੀਤਾ ਜਾਵੇ |
ਕੌਣ-ਕੌਣ ਆਗੂ ਹੋਏ ਸ਼ਾਮਿਲ
ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ, ਬਲਵੀਰ ਸਿੰਘ ਸਿੱਧੂ, ਮੁਹੰਮਦ ਸਦੀਕ, ਬਲਕੌਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਸੁਖਵਿੰਦਰ ਸਿੰਘ ਕੋਟਲੀ, ਜਸਵੀਰ ਸਿੰਘ ਗਿੱਲ ਡਿੰਪਾ, ਰਾਣਾ ਗੁਰਜੀਤ ਸਿੰਘ, ਸਾਬਕਾ ਸਪੀਕਰ ਰਾਣਾ ਕੇ.ਪੀ., ਬਾਵਾ ਹੈਨਰੀ, ਰਵਿੰਦਰ ਆਂਵਲਾ, ਸੁਖਬਿੰਦਰ ਸਿੰਘ ਸਰਕਾਰੀਆ, ਅਨਿਲ ਜੋਸ਼ੀ, ਅੰਮਿ੍ਤਾ ਵੜਿੰਗ, ਮਲਵਿਕਾ ਸੂਦ, ਗੁਰਕੀਰਤ ਸਿੰਘ ਕੋਟਲੀ, ਕੈਪਟਨ ਸੰਦੀਪ ਸੰਧੂ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਡਾ. ਨਵਜੋਤ ਸਿੰਘ ਦਾਹੀਆ, ਐਸ. ਐਸ. ਪੀ. ਰਜਿੰਦਰ ਸਿੰਘ, ਅਸ਼ਵਨ ਭੱਲਾ, ਰਵਿੰਦਰ ਸਿੰਘ ਲਾਡੀ, ਹਨੀ ਜੋਸ਼ੀ, ਮੌਂਟੀ ਸਹਿਗਲ, ਫਤਿਹ ਸਿੰਘ ਬਾਦਲ, ਸਾਬਕਾ ਚੇਅਰਮੈਨ ਰਾਮ ਸਿੰਘ ਸਰਦੂਲਗੜ੍ਹ ਆਦਿ ਆਗੂ ਵੀ ਮੌਜੂਦ ਸਨ | ਸਿਮਰਜੀਤ ਸਿੰਘ ਬੈਂਸ ਟਰੈਕਟਰ 'ਤੇ ਕਾਫ਼ਲਾ ਲੈ ਕੇ ਪਹੁੰਚੇ |