ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਚਾਰ ਸਿੱਖ ਵਿਦਵਾਨਾਂ ਦੀ ਵਿਸ਼ੇਸ਼ ਬੁਲਾਰਿਆਂ ਵਲੋਂ ਨਿਯੁਕਤੀ ਕੀਤੀ ਗਈ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਨਿਯੁਕਤ ਕੀਤੇ ਚਾਰ ਬੁਲਾਰਿਆਂ ਵਿਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ ਤੇ ਗੁਰਪ੍ਰੀਤ ਸਿੰਘ ਝੱਬਰ ਤੋਂ ਇਲਾਵਾ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਤਿੰੰ੍ਰਗ ਕਮੇਟੀ ਇਕੱਤਰਤਾ ਤੋਂ ਬਾਅਦ ਪ੍ਰਧਾਨ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਸ਼ੋ੍ਰਮਣੀ ਕਮੇਟੀ ਦੇ ਖ਼ਿਲਾਫ਼ ਜੇਕਰ ਕੋਈ ਵੀ ਖ਼ਬਰ ਜਾਂ ਅਫਵਾਹ ਹੋਵੇ ਤਾਂ ਪ੍ਰਸਾਰਿਤ-ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਦਾ ਪੱਖ ਜ਼ਰੂਰ ਲੈ ਲਿਆ ਜਾਵੇ | ਇਸ ਤੋਂ ਬਾਅਦ ਹੀ ਉਨ੍ਹਾਂ ਵਲੋਂ ਮਾਲਵਾ, ਦੋਆਬਾ ਤੇ ਮਾਝਾ ਖੇਤਰ ਨਾਲ ਸੰਬੰਧੀ ਚਾਰ ਸਿੱਖ ਵਿਦਵਾਨਾਂ ਨੂੰ ਸੰਸਥਾ ਦੇ ਬੁਲਾਰੇ ਵਜੋਂ ਅਧਿਕਾਰਤ ਕੀਤਾ ਗਿਆ ਹੈ |